ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੀਟਿੰਗ ਨੇ ਵਪਾਰੀਆਂ ਨੂੰ ਆਪਣੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਾਹਮਣੇ ਖੁੱਲ੍ਹੇ ਤੌਰ ‘ਤੇ ਰੱਖਣ ਦਾ ਮੌਕਾ ਦਿੱਤਾ।

    ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ., ਮੈਟਰੋਲੋਜੀ, ਬਿਜਲੀ ਸਪਲਾਈ, ਮਜ਼ਦੂਰੀ ਅਤੇ ਰੋਜ਼ਗਾਰ ਨਾਲ ਸੰਬੰਧਿਤ ਮੁੱਦਿਆਂ ਦਾ ਸਮਰਥਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਐਸ.ਡੀ.ਐਮ. ਨੇ ਦੱਸਿਆ ਕਿ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮੇਂ-ਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਵਪਾਰੀਆਂ ਨੇ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਸੇਵਾਵਾਂ ਵਿੱਚ ਸੁਧਾਰ ਅਤੇ ਪ੍ਰਕਿਰਿਆਵਾਂ ਵਿੱਚ ਦੇਰੀ ਘਟਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।

    ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਜਨਤਕ ਥਾਵਾਂ ਮੀਟਿੰਗਾਂ ਕਰਕੇ ਵਪਾਰੀਆਂ ਦੀਆਂ ਸਮੱਸਿਆਵਾ ਦਾ ਢੁਕਵਾ ਹੱਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ, ਜਿਸ ਨਾਲ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਅਮਨਦੀਪ ਸਿੰਘ ਚੇਅਰਮੈਨ ਟ੍ਰੇਂਡ ਕਮਿਸ਼ਨ ਰੋਪੜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਦਾ ਉਦੇਸ਼ ਪ੍ਰਸ਼ਾਸਨ ਅਤੇ ਵਪਾਰਕ ਵਰਗ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਨਾ ਅਤੇ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਬਲ ਦੇਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਭਵਿੱਖ ਵਿੱਚ ਵੀ ਹਿੱਸੇਦਾਰਾਂ ਨਾਲ ਲਗਾਤਾਰ ਸੰਵਾਦ ਕਰਦਾ ਰਹੇਗਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।

  ਇਸ ਮੌਕੇ  ਦਾਨਿਸ਼ਵੀਰ ਸਿੰਘ ਥਾਣਾ ਮੁਖੀ, ਦਾਰਾ ਸਿੰਘ ਜ਼ਿਲਾ ਪ੍ਰਧਾਨ ਟ੍ਰੈਡ ਵਿੰਗ ਰੋਪੜ, ਗੁਰਪ੍ਰੀਤ ਅਰੋੜਾ ਚੇਅਰਮੈਨ ਟ੍ਰੈਡ ਕਮਿਸ਼ਨ, ਇੰਦਰਜੀਤ ਅਰੋੜਾ ਪ੍ਰਧਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ,ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ,ਜਪਨਜੋਤ ਸ਼ੈਫੀ, ਪ੍ਰਿਤਪਾਲ ਸ਼ੈਲੀ, ਸੋਨੂੰ ਅਰੋੜਾ, ਰਾਜਨ ਗਾਬਾ, ਮੋਹਨ ਸਿੰਘ ਭਸੀਨ, ਰਾਜੂ ਮਹਾਜਨ, ਇੰਦਰਪ੍ਰੀਤ ਸਿੰਘ, ਗਫੂਰ ਮੁਹੰਮਦ, ਜਸਵਿੰਦਰ ਸਿੰਘ, ਮੋਹਿਤ ਗਰੋਵਰ, ਹਰਪ੍ਰੀਤ ਸਿੰਘ,ਕੁਲਵੰਤ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਵਿੱਕੀ, ਤਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ, ਯਸ਼ ਐਨਟਰਪ੍ਰਾਈਜ਼ਜ਼, ਮਨਪ੍ਰੀਤ ਸਿੰਘ, ਸਾਵਨ ਗੈਰੀ, ਅਰਸ਼ਦੀਪ ਸਿੰਘ, ਰਜਿੰਦਰ ਗੋਬਾ, ਰਜੀਵ ਮਲਹੋਤਰਾ, ਮਦਨ ਲਾਲ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਗਗਨਦੀਪ, ਸੰਤੋਖ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ, ਨਵਜੋਤ ਪਾਲ, ਮੋਹਿਤ ਗਰੋਵਰ ਹਾਜ਼ਰ ਸਨ।

Leave a Reply

Your email address will not be published. Required fields are marked *