ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਕੋਟਕਪੂਰਾ 18 ਮਾਰਚ () ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Leave a Reply

Your email address will not be published. Required fields are marked *