ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਮਾਲੇਰਕੋਟਲਾ, 24 ਫਰਵਰੀ-                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

                   ਇਸ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਹਰੇਕ ਬੱਸ ਦੇ ਜ਼ਰੂਰੀ ਦਸਤਾਵੇਜ਼ਾਂ, ਬੀਮਾ ਪ੍ਰਮਾਣ- ਪੱਤਰ, ਫਸਟ ਏਡ ਕਿੱਟ ਅਤੇ ਅੱਗ ਬੁਝਾਊ ਯੰਤਰ ਆਦਿ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 3 ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਉਨ੍ਹਾਂ ਦੇ ਚਲਾਨ ਕੀਤੇ ਗਏ। ਇਹ ਚਲਾਨ ਬੀਮਾ ਦਸਤਾਵੇਜ਼ ਅਪਡੇਟ ਨਾ ਹੋਣ, ਫਸਟ ਏਡ ਕਿੱਟ ਦੀ ਅਣਹੋਂਦ ਜਾਂ ਅਧੂਰੀ ਸਥਿਤੀ ਅਤੇ ਅੱਗ ਬੁਝਾਊ ਯੰਤਰ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹੋਣ ਕਾਰਨ ਜਾਰੀ ਕੀਤੇ ਗਏ।

                   ਬਾਲ ਵਿਭਾਗ ਦੀ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਕਿ ਲੋੜੀਂਦੇ ਸਾਰੇ ਦਸਤਾਵੇਜ਼ ਅਤੇ ਸੁਰੱਖਿਆ ਉਪਕਰਣ ਹਮੇਸ਼ਾਂ ਅਪਡੇਟ ਅਤੇ ਉਪਲੱਬਧ ਰੱਖੇ ਜਾਣ। ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਵਿਦਿਆਰਥੀਆਂ ਨਾਲ ਸੁਚੱਜਾ ਵਤੀਰਾ ਅਪਣਾਉਣ ਲਈ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਸਪਸ਼ਟ ਕੀਤਾ ਗਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਸਕੂਲੀ ਵਾਹਨਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾ ਸਕੇ।

                   ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਐਸ.ਐਚ.ਓ. ਬਲਵੀਰ ਸਿੰਘ, ਸਿੱਖਿਆ ਵਿਭਾਗ ਤੋਂ ਦੀਪਕ ਸ਼ਰਮਾ, ਲਵਪ੍ਰੀਤ ਸਿੰਘ, ਚਾਈਲਡ ਲਾਈਨ ਸੁਪਰਵਾਈਜਰ ਰਜਨੀ ਰਾਣੀ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *