ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਮੀਟਿੰਗ

ਸੰਗਰੂਰ, 22 ਮਾਰਚ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਆਰਾ ਮਾਰਕਿਟ, ਪ੍ਰਤਾਪ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਹੋਰ ਮੈਂਬਰਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਮੀਟਿੰਗ ਦੌਰਾਨ ਸ੍ਰੀ ਸੁਖਵਿੰਦਰ ਸਿੰਘ ਮਾਨ ਤੇ ਸ਼੍ਰੀ ਸਤੀਸ਼ ਚੰਦਰ ਨੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਿਹਾ,
“ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ।”

ਸਰਕਾਰ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ। ਇਸੇ ਮੰਤਵ ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਸਕੇ।

ਸ੍ਰੀ ਮਾਨ ਨੇ ਜ਼ੋਰ ਦੇ ਕੇ ਕਿਹਾ, “ਹਰ ਮਸਲੇ ਦਾ ਸਮੇਂ-ਬੱਧ ਹੱਲ ਸਾਡੀ ਪ੍ਰਾਥਮਿਕਤਾ ਹੈ ਅਤੇ ਸੰਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਕੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਇਸ ਮੌਕੇ ਐਸ.ਡੀ.ਐਮ. ਸ੍ਰੀ ਸਤੀਸ਼ ਚੰਦਰ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਹਰ ਇਕ ਮਸਲੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਮੁੱਦੇ ਰੱਖੇ ਗਏ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਵੱਡੀ ਗਿਣਤੀ ਵਪਾਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *