ਰੂਪਨਗਰ, 02 ਦਸੰਬਰ: 2014 ਬੈਚ ਦੇ ਪੀ.ਸੀ.ਐਸ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਜ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗੀ।
ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਉਹ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ, ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵਿਭਾਗੀ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਤੇ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਤੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ।
