ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ।... Read more »

ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ

ਮਾਲੇਰਕੋਟਲਾ, 29 ਜੂਨ –                     ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ ਚਾਲੂ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ... Read more »

ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼

ਤਪਾ, 19 ਜੂਨ      ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ ਮਾਮਲੇ ਦੀ ਪੜਤਾਲ... Read more »

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਜਨਤਾ ਦਰਬਾਰ ਵਿੱਚ ਮੇਲੇ ਵਰਗਾ ਮਾਹੋਲ

ਨੰਗਲ 29 ਜੂਨ () ਹਫਤਾਵਾਰੀ ਜਨਤਾ ਦਰਬਾਰ ਵਿੱਚ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ। ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਹੀ ਵੱਧ ਤੋ... Read more »

ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ

ਮੋਗਾ 29 ਜੂਨ  ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ... Read more »

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਕੀਤੀ ਅਪੀਲ

ਮਾਲੇਰਕੋਟਲਾ 29 ਜੂਨ :                 ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਜ਼ਰੂਰਤ ਤੇ ਜੋਰ ਦਿੰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ।             ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁੱਰਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ ਤਾਂ ਜੋ ਕੀ ਹਰ ਇਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ । ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ ।              ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਏ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ , ਨਰਸਿੰਗ ਹੋਮ , ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ । ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾ ਨਾਲ ਰਾਬਤਾ ਕਾਇਮ ਕਰਦੇ ਹਨ । ਇਸ ਲਈ ਇਹ ਬੁਹਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸੰਬੰਧੀ ਸੰਸਥਾਵਾਂ (ਸਰਕਾਰੀ/ ਪ੍ਰਾਈਵੇਟ )ਅਤੇ ਡਾਕਟਰ ਕੰਮ ਕਰ ਰਹੇ ਹਨ, ਉਹ ਨੂੰ ਬੱਚੇ ਨੂੰ ਕਾਨੂੰਨ ਦੇ ਤਹਿਤ ਸਪੁਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਤਾਂ ਜੇ ਕਿ ਗੈਰ- ਕਾਨੂੰਨੀ ਅਡਾਪਸ਼ਨਾਂ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟਰੈਫਿਕਿੰਗ, ਜਾਂ ਸ਼ੋਸ਼ਣ ਦੇ ਜੋਖਮਾਂ ਤੋ ਬਚਾਇਆ ਜਾ ਸਕੇ ।            ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਜੇ ਜੇ ਐਕਟ ਅਨਾਥ, ਤਿਆਗੇ ਹੋਏ, ਜਾਂ ਸਮਰਪਣ ਕੀਤੇ ਗਏ ਬੱਚਿਆਂ (ਓ.ਏ.ਐਸ) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ, ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ ਓ.ਏ.ਐਸ  ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ  (ਸੀ.ਡਬਲਿਓ.ਸੀ) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲਿਸ ਸਟੇਸ਼ਨ / ਬਾਲ ਭਲਾਈ ਕਮੇਟੀ/ਜਿਲਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ ।              ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਦਾਰੇ (ਸਰਕਾਰੀ/ਪ੍ਰਾਈਵੇਟ ) ਵੱਲੋ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਗੋਦ ਲੈੲ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ ਜਾ ਜਾੲਕਾਰੀ ਨੂੰ ਗੁਪਤ ਰੱਖਿਆ ਜਾਦਾ ਹੈ ਤਾਂ ਇਸ ਸੰਬਧੀ ਉਨ੍ਹਾਂ ਨੂੰ ਛੇ ਮਹਿਨੇ ਦੀ ਸਜਾ ਜਾਂ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਦੀ ਸਜਾਵਾਂ ਦਾ ਉਪਬੰਧ ਹੈ।              ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਆਪਣੇ ਬੱਚੇ ਨੂੰ ਸਪੁਰਦ ਕਰਨਾ ਚਾਹੁੰਦਾ ਜਾਂ ਬੱਚੇ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਉਹ ਬਾਲ ਭਲਾਈ ਕਮੇਟੀ ਜਾ ਬਾਲ ਸੁਰਖਿਆ ਯੂਨਿਟ ਨਾਲ ਸਪੰਰਕ ਕਰਨ। ਉਨ੍ਹਾਂ... Read more »

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ... Read more »

ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ... Read more »

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਚੰਡੀਗੜ੍ਹ, 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ ਨਿਯੁਕਤੀ... Read more »

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ... Read more »