ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ,... Read more »

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ... Read more »

ਪਿਛੜਿਆ ਅਜਨਾਲਾ ਸ਼ਹਿਰ ਹੁਣ ਵਿਕਾਸ ਦੀ ਮੁੱਖ ਧਾਰਾ ਨਾਲ ਜੁੜ ਗਿਆ-ਮੰਤਰੀ ਧਾਲੀਵਾਲ

ਅਜਨਾਲਾ, 28 ਜੂਨ()- ਅੱਜ ਅਜਨਾਲਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਸੱਕੀ ਨਾਲੇ ਨੇੜੇ 6.25 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ 4 ਲੱਖ ਲੀਟਰ ਗੰਦੇ ਪਾਣੀ ਨੂੰ ਸਾਫ ਕਰਨ ਦੀ ਸਮਰੱੱਥਾ ਵਾਲੇ ਸੀਵਰੇਜ ਪਲਾਂਟ ਨਾਲ  ਸ਼ਹਿਰ ਦੀਆਂ... Read more »

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਿਖੇ ਨੌਜਵਾਨਾਂ ਲਈ ਇੱਕ ਸਾਲਾ ਦਾ ਡਿਪਲੋਮਾ ਇਨ ਖੇਤੀ ਪਸਾਰ ਸੇਵਾਵਾਂ ਪ੍ਰੋਗਰਾਮ ਸ਼ੁਰੂ ਹੋਇਆ

ਗੁਰਦਾਸਪੁਰ, 28 ਜੂਨ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਐਗਰੀਕਲਚਰ ਟੈਕਨੋਲੋਜੀ ਪ੍ਰਬੰਧਨ ਸੰਸਥਾ, ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਖੇਤੀ ਸਮਗਰੀ... Read more »

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਰਿਆ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ

ਗੁਰਦਾਸਪੁਰ, 28 ਜੂਨ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਵੱਲੋਂ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਦੀ ਰੋਕਥਾਮ ਲਈ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਅਧਿਕਾਰੀਆਂ ਦੇ... Read more »

ਨਹਿਰ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ: ਬਰਿੰਦਰ ਕੁਮਾਰ ਗੋਇਲ

ਲਹਿਰਾ, 28 ਜੂਨ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ ਵਿਖੇ ਨਹਿਰ ਵਿੱਚ ਪਏ ਪਾੜ ਨੂੰ ਪੂਰਨ ਹਿਤ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਤੇ ਨਹਿਰ ਵਿੱਚ ਪਏ ਪਾੜ ਜ਼ਰੀਏ ਬਾਹਰ... Read more »

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

ਪਟਿਆਲਾ 28 ਜੂਨ:                 ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।               ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ।                 ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ।                 ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ।                 ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।    ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ। Read more »

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਵੱਲੋਂ ਬਰਨਾਲਾ ਦਾ ਦੌਰਾ

ਬਰਨਾਲਾ, 28 ਜੂਨ        ਜਲ ਸ਼ਕਤੀ ਅਭਿਆਨ- ਕੈਚ ਦਿ ਰੇਨ ਤਹਿਤ ਦੋ ਮੈਂਬਰੀ ਕੇਂਦਰੀ ਟੀਮ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ... Read more »

ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ 29 ਜੂਨ ਨੂੰ ਹੋਵੇਗੀ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ

ਮੋਗਾ 28 ਜੂਨ   ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ।  ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ... Read more »

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਯਤਨਾਂ ਨਾਲ ਸੈਰ-ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਉਪਰਾਲੇ

ਸ੍ਰੀ ਅਨੰਦਪੁਰ ਸਾਹਿਬ 28 ਜੂਨ () ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ... Read more »