ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਫਰਵਰੀ 2025– ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014... Read more »

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ 

ਲੁਧਿਆਣਾ, 3 ਫਰਵਰੀ (000) – ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ... Read more »

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

ਖਡੂਰ ਸਾਹਿਬ, 03 ਫਰਵਰੀ :ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ... Read more »

ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ

ਜਲੰਧਰ, 3 ਫਰਵਰੀ :  ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਅਤੇ ਪੰਜਾਬ ਵਿਚਕਾਰ ਚੱਲ ਰਹੀ ਇੱਕ ਅਤਿ-ਆਧੁਨਿਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ... Read more »

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ... Read more »

ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਬਰਨਾਲਾ, 2 ਫ਼ਰਵਰੀ ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। ਉਨ੍ਹਾਂ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ। ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ। Read more »

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ... Read more »

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ

ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਹੋਲਾ ਮਹੱਲਾ... Read more »

ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ

ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਪੱਧਰ ‘ਤੇ ਆਪਣੀ ਮਜ਼ਬੂਤ ਪਕੜ ਦਾ ਇੱਕ ਹੋਰ ਵਧੀਆ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਦੀ ਅਥਕ ਮਿਹਨਤ... Read more »