ਮਾਨਸਾ, 29 ਜਨਵਰੀ :ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ... Read more »
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ‘ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ। ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ । ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ । ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ । ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਹਰਵਿੰਦਰ ਸਿੰਘ, ਅਡੀਸ਼ਨਲ ਚੀਡ ਜ਼ੂਡੀਸਿ਼ਅਲ ਮੈਜਿਸਟਰੇਟ, ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ, ਚੀਫ, ਲੀਗਲ ਏਡ ਡਿਫੈਂਸ ਕੌਂਸਲ ਲੁਧਿਆਣਾ ਵਰਿੰਦਰਜੀਤ ਸਿੰਘ ਰੰਧਾਵਾ ਵੀ ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। Read more »
ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ... Read more »
ਬਟਾਲਾ, 29 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ... Read more »
ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, 2025: ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ... Read more »
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ... Read more »
ਚੰਡੀਗੜ੍ਹ, 28 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ,... Read more »
ਚੰਡੀਗੜ੍ਹ, 28 ਜਨਵਰੀ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ... Read more »
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ... Read more »
ਸ੍ਰੀ ਮੁਕਤਸਰ ਸਾਹਿਬ 28 ਜਨਵਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ... Read more »