ਵਿਸ਼ਵ ਅਬਾਦੀ ਦਿਵਸ ਮੌਕੇ ਕਰਵਾਈਆਂ ਜਾਗਰੂਕਤਾ ਗਤੀਵਿਧੀਆਂ

ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ... Read more »

ਸਿਹਤ ਮੰਤਰੀ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਪਟਿਆਲਾ, 12 ਜੁਲਾਈ :           ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ... Read more »

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 12 ਜੁਲਾਈ 2025…  ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। Read more »

ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ... Read more »

“ਪੰਜਾਬ ਵਿਧਾਨ ਸਭਾ ‘ਚ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਇਤਿਹਾਸਕ ਬਿਲ ਪੇਸ਼, ਡਾ. ਬਲਜੀਤ ਕੌਰ ਨੇ ਬਿੱਲ ਦੀ ਕੀਤੀ ਸ਼ਲਾਘਾ”

Information and Public Relations Department, Punjab Historic Bill for the Welfare of Voiceless Animals Presented in Punjab Vidhan Sabha, Fully Supported by Dr. Baljit Kaur Chandigarh, July 11: A significant moment unfolded... Read more »

ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ

ਚੰਡੀਗੜ੍ਹ, 11 ਜੁਲਾਈ:ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ... Read more »

ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਚੰਡੀਗੜ੍ਹ, 11 ਜੁਲਾਈ:ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ... Read more »

ਕਾਂਗਰਸ ਦੇ ਕਾਰਜਕਾਲ ਦੌਰਾਨ ਦਸੰਬਰ, 2021 ਨੂੰ ਕੇਂਦਰ ਨੂੰ ਸੀ.ਆਈ.ਐਸ.ਐਫ. ਲਾਉਣ ਦੀ ਸਹਿਮਤੀ ਦਿੱਤੀ ਗਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ... Read more »

“ਡਰਾਈ ਡੇਅ ਫਰਾਈ ਡੇਅ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਨਿੱਜੀ ਅਤੇ ਸਰਕਾਰੀ ਦਫਤਰਾਂ ਵਿੱਚ ਲਾਰਵੇ ਦਾ ਨਰੀਖਣ

ਮਾਲੇਰਕੋਟਲਾ 11  ਜੁਲਾਈ –                                 ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ  ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ  ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ |                                 ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵੱਖ ਵੱਖ ਥਾਵਾਂ ਤੇ ਜਾ ਕੇ ਲਾਰਵਾ ਨਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ, ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਣ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜਨ ਦੇਣ। ਉਹਨਾਂ ਹੋਰ ਕਿਹਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ।                                 ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਮੀਡੀਆ ਇੰਚਾਰਜ ਰਾਜੇਸ਼ ਰਿਖੀ, ਮੁਹੰਮਦ ਰਾਸ਼ਿਦ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ | Read more »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦਾ ਖਾਤਮਾ ਕਰਨ ਦੀ ਮੁਹਿੰਮ ਜ਼ੋਰਾਂ ‘ਤੇ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ –ਵੱਖ ਥਾਵਾਂ... Read more »