ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ। Read more »
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ... Read more »
ਚੰਡੀਗੜ੍ਹ, 27 ਦਸੰਬਰ: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ... Read more »
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ... Read more »
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :- ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ... Read more »
ਖ਼ੇਮਕਰਨ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ... Read more »
ਪੱਟੀ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ... Read more »
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 138 ਕਰੋੜ ਦੇ ਸੀਵਰੇਜ ਦੀਆਂ ਪਾਈਪਾਂ ਪਾਉਣ ਵਾਲੇ ਅੰਮਰੁਤ-02 ਸਕੀਮ ਤਹਿਤ ਚੱਲ ਰਹੇ ਕੰਮਾਂ ਨੂੰ ਲੋਕਾਂ ਦੀ ਘੱਟ ਤੋਂ ਘੱਟ ਖੱਜਲ-ਖੁਆਰੀ ਨਾਲ ਮਿੱਥੇ ਸਮੇਂ... Read more »
ਮਾਨਸਾ, 26 ਦਸੰਬਰਸਾਰੇ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ... Read more »
