ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 25 ਫਰਵਰੀ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। Read more »

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 25 ਫਰਵਰੀ :                 ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ... Read more »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਗੁਰਦਾਸਪੁਰ, 25 ਫਰਵਰੀ (     )  ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ... Read more »

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਬੰਧਕਾਰੀ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਕੜੀ ਤਹਿਤ... Read more »

ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਮਾਨਸਾ, 25 ਫਰਵਰੀ : ਸਮਾਜ ਸੇਵੀ ਸਖਸ਼ੀਅਤ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਸੁਸ਼ੀਲ ਗੋਇਲ ਦੇ ਮਾਤਾ ਸਵ. ਸਲੋਚਨਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠ... Read more »

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ 

ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ... Read more »

ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ

ਹੁਸ਼ਿਆਰਪੁਰ, 25 ਫਰਵਰੀ :ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ... Read more »

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ :            2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ... Read more »

ਜਾਅਲੀ ਦਸਤਾਵੇਜ਼ਾਂ ਰਾਹੀਂ ਕਾਊਂਸਲਰ ਦੀ ਨੌਕਰੀ ਲੈਣ  ਵਾਲਾ ਸ਼ੰਕਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 25 ਫਰਵਰੀ  : ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫਿਕੇਟ... Read more »

ਗੈਂਗਸਟਰਾਂ ’ਤੇ ਵਾਰ ਦਾ 36ਵਾਂ ਦਿਨ: ਪੰਜਾਬ ਪੁਲੀਸ ਵੱਲੋਂ 546 ਥਾਈਂ ਛਾਪੇਮਾਰੀ ; 148 ਗ੍ਰਿਫ਼ਤਾਰ

ਚੰਡੀਗੜ੍ਹ, 25 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 36ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »