ਫਾਜ਼ਿਲਕਾ, 12 ਅਪ੍ਰੈਲ ਅੱਜ ਫਾਜ਼ਿਲਕਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਧਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ... Read more »
ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ... Read more »
ਤਲਵੰਡੀ ਸਾਬੋ, 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ।... Read more »
ਚੰਡੀਗੜ੍ਹ, 12 ਅਪ੍ਰੈਲ ਪੰਜਾਬ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਉਨ੍ਹਾਂ ਸੰਤ ਮਹਾਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਮਾਨਯੋਗ ਮੁੱਖ ਮੰਤਰੀ ਦੀ ਬੇਨਤੀ ‘ਤੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ... Read more »
*ਪਟਿਆਲਾ; — 12 ਅਪ੍ਰੈਲ 2026:* ਰਾਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ (ਆਰਜੀਐਮਸੀ), ਪਟਿਆਲਾ ਵਿੱਚ 11 ਅਤੇ 12 ਅਪ੍ਰੈਲ ਨੂੰ ਲੱਗੇ ਦੋ ਦਿਨੀਂ ਸਿਹਤ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਵੱਲੋਂ... Read more »
ਅੰਮ੍ਰਿਤਸਰ/ਅਜਨਾਲਾ, 12 ਅਪ੍ਰੈਲ ()- ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ... Read more »
ਮਾਲੇਰਕੋਟਲਾ, 12 ਅਪ੍ਰੈਲ : ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ। ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ Read more »
ਜਲੰਧਰ, 12 ਅਪ੍ਰੈਲ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ... Read more »
ਚੰਡੀਗੜ੍ਹ, 12 ਅਪ੍ਰੈਲ:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ... Read more »
ਚੰਡੀਗੜ੍ਹ, 12 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »
