ਮਾਲੇਰਕੋਟਲਾ, 22 ਦਸੰਬਰ – ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ। ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ। ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗੈਰਕਾਨੂੰਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਵੇਗੀ। ਕਪਤਾਨ ਪੁਲਿਸ ਨੇ ਆਮ ਜਨਤਾ ਨੂੰ ਭਰੋਸਾ ਦਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ। Read more »
ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324... Read more »
ਸੰਗਰੂਰ, 22 ਦਸੰਬਰ 2025: ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ... Read more »
ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ... Read more »
ਚੰਡੀਗੜ੍ਹ 22 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ... Read more »
ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ... Read more »
ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ... Read more »
ਚੰਡੀਗੜ੍ਹ, 22 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ... Read more »
*ਚੰਡੀਗੜ੍ਹ, 22 ਦਸੰਬਰ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ... Read more »
ਚੰਡੀਗੜ੍ਹ, 22 ਦਸੰਬਰ:-ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ... Read more »
