ਚੰਡੀਗੜ੍ਹ, 8 ਦਸੰਬਰ: ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ... Read more »
ਚੰਡੀਗੜ੍ਹ, 8 ਦਸੰਬਰ:- ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ... Read more »
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ... Read more »
ਚੰਡੀਗੜ੍ਹ, 8 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ... Read more »
ਹੁਸ਼ਿਆਰਪੁਰ, 6 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ... Read more »
ਮਾਲੇਰਕੋਟਲਾ 07 ਦਸੰਬਰ : ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ। ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ। ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। Read more »
ਲੁਧਿਆਣਾ, 07 ਦਸੰਬਰ (000) – ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ‘ਤੇ ਪੈਂਫਲੇਟ ਵੰਡੇ... Read more »
ਹੁਸ਼ਿਆਰਪੁਰ, 7 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ... Read more »
ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ... Read more »
