ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਚੰਡੀਗੜ੍ਹ, 28 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ... Read more »

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ... Read more »

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ... Read more »

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ... Read more »

ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ

ਧੂਰੀ, 28 ਮਾਰਚ: ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ... Read more »

ਨਗਰ ਕੌਂਸਲ ਰੂਪਨਗਰ ਵੱਲੋਂ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ, 1500 ਰੁਪਏ ਦਾ ਕੱਟਿਆ ਚਲਾਨ

ਰੂਪਨਗਰ, 28 ਮਾਰਚ: ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਨਗਰ ਕੌਂਸਲ ਰੂਪਨਗਰ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਾਈਪਾਸ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਚਲਾਨ ਕੱਟੇ ਜਾ ਰਹੇ ਹਨ। ਇਸ... Read more »

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ, 28 ਮਾਰਚ :                    ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।                      ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ।                      ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ।                      ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ।                          ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। Read more »

ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਤੇ ਐਲ ਪੀ ਜੀ ਦੀ ਕੋਈ ਘਾਟ ਨਹੀਂ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ

ਰੂਪਨਗਰ, 28 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਅਧਿਕਾਰੀਆਂ ਅਤੇ ਆਇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼... Read more »

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ

ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ... Read more »

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਚੰਡੀਗੜ੍ਹ, 28 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ.... Read more »