ਰੱਖੜੀ ਰਹੇਗੀ ਸੁਰੱਖਿਅਤ, ਡਾਕ ਵਿਭਾਗ ਨੇ ਜਾਰੀ ਕੀਤੇ ਆਕਰਸ਼ਕ ਵਾਟਰਪਰੂਫ ਲਿਫ਼ਾਫ਼ੇ 

ਫਿਰੋਜ਼ਪੁਰ 8 ਜੁਲਾਈ (  ) ਫਿਰੋਜ਼ਪੁਰ ਡਾਕ ਮੰਡਲ ਦੇ ਸੁਪਰਡੈਂਟ ਆਫ ਪੋਸਟ ਆਫ਼ਿਸ ਸ੍ਰੀ ਰਵੀ ਕੁਮਾਰ ਨੇ ਕਿਹਾ ਕਿ ਹੁਣ ਭੈਣਾਂ ਡਾਕ ਵਿਭਾਗ ਰਾਹੀਂ ਵਿਦੇਸ਼ਾਂ ‘ਚ ਰਹਿ ਰਹੇ ਭਰਾਵਾਂ ਨੂੰ ਬਹੁਤ ਹੀ... Read more »

ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ‘ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ

ਪੇਦਨੀ ਕਲਾਂ/ਸੰਗਰੂਰ, 8 ਜੁਲਾਈ (000) – ਵਾਤਾਵਰਣ ਨੂੰ ਬਚਾਈ ਰੱਖਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਬਾਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਖੇੜੀ ਵੱਲੋਂ ਵਣ ਮਹਾਂਉਤਸਵ ਦੇ ਮੌਕੇ ‘ਤੇ... Read more »

ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ

ਨੰਗਲ 08 ਜੁਲਾਈ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ... Read more »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 07 ਜੁਲਾਈ (       ) –  ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ... Read more »

ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ*

ਸੰਗਰੂਰ, 07 ਜੁਲਾਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ... Read more »

ਵਿਸ਼ਵ ਜ਼ੂਨੋਸਿਸ ਦਿਵਸ ਤਹਿਤ ਅਵਾਰਾ ਕੁੱਤਿਆਂ ਨੂੰ ਮੁਫ਼ਤ ਐਂਟੀ-ਰੇਬੀਜ਼ ਟੀਕਾਕਰਨ ਕੈਂਪ ਆਯੋਜਿਤ 

ਫ਼ਿਰੋਜ਼ਪੁਰ, 07 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਸਕੱਤਰ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ... Read more »

ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਅਧੀਨ ਅਹਿਮ ਮੀਟਿੰਗ

ਮਾਲੇਰਕੋਟਲਾ 07 ਜੁਲਾਈ              ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿਖੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੋਰਵ ਯਾਦਵ ਦੇ ਦਿਸ਼ਾ ਨਿਰਦੇਸਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ “ ਸੰਪਰਕ ” ਪ੍ਰੋਗਰਾਮ  ਅਧੀਨ ਮੁੜ ਮੀਟਿੰਗਾਂ ਦੀ ਸ਼ੁਰੂਆਤ ਹੈ , ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਮੋਹਤਬਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ ।                 ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਂਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ “ ਸੰਪਰਕ ”  ਪ੍ਰੋਗਰਾਮ ਦਾ ਮਕਸਦ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ।                ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਪੱਧਰ ’ਤੇ ਆਪਣਾ ਬਣਦਾ ਯੋਗਦਾਨ ਪਾਉਣ, ਸਹਿਯੋਗ, ਤਾਲਮੇਲ ਨੂੰ ਯਕੀਨੀ ਬਣਾਉਣ ਤਾਂ ਜੋ ਪੁਲਿਸ ਵੀ ਹੋਰ ਠੋਸ ਢੰਗ ਨਾਲ ਕਾਰਵਾਈ ਅਮਲ ਵਿਚ ਲਿਆਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਦੇ ਨਾਲ-ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਤੇ ਮਾਰੂ ਰੁਝਾਨਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।                     ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ’ਤੇ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਤਹਿਤ ਇਨ੍ਹਾਂ ਸਮਗਲਰਾਂ ਦੀ 34,67,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਨੂੰ ਅਟੈਚ  ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ 409 ਮੁਕੱਦਮੇ ਦਰਜ ਕਰਕੇ 457 ਡਰੱਗ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਪਰਕ ਮੁਹਿੰਮ ਨਾਲ ਜੁੜ ਕੇ ਇਸ ਸਮਾਜਿਕ ਕਾਰਜ ਵਿਚ ਅਹਿਮ ਰੋਲ ਅਦਾ ਕਰਨ।             ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਕਿ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਤਿੰਨ ਨੁਕਾਤੀ ਪ੍ਰੋਗਰਾਮ ਨਸ਼ਿਆਂ ਵਿਰੁੱਧ ਸਖਤ ਕਾਰਵਾਈ, ਨਸ਼ਾ ਛੁਡਾਉਣਾ ਤੇ ਮੁੜ ਵਸੇਬਾ ਅਤੇ ਨਸ਼ਿਆਂ ਦੀ ਰੋਕਥਾਮ ਨੂੰ ਅਸਰਦਾਰ ਢੰਗ ਨਾਲ ਜ਼ਿਲ੍ਹੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਐਸ.ਪੀ ਨੇ ਲੋਕਾਂ ਨੂੰ ਬਿਨਾ ਕਿਸੇ ਪ੍ਰਭਾਵ ਜਾਂ ਡਰ ਤੋਂ ਨਸ਼ਿਆਂ ਸਬੰਧੀ ਜਾਣਕਾਰੀਆਂ ਸਾਂਝੀਆਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਪੂਰਨ ਤੌਰ ’ਤੇ ਗੁਪਤ ਰੱਖਦਿਆਂ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।             ਕਪਤਾਨ ਪੁਲਿਸ (ਸਥਾਨਕ) ਨੇ ਅਵਾਮ ਨੂੰ ਅਪੀਲ ਕੀਤੀ ਕਿ ਉਹ ਸੇਫ ਪੰਜਾਬ ਐਂਟੀ ਡਰੱਗ ਹੈਲਪ ਲਾਈਨ ਦੇ ਮੋਬਾਇਲ ਨੰ. 97791-00200 ਤੇ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਦੇ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਇਸ ਮੋਬਾਇਲ ਨੰਬਰ ਤੇ ਫ਼ੋਨ ਕਰਨ ਵਾਲੇ ਦਾ ਨਾਮ ਸਾਹਮਣੇ ਨਹੀਂ ਆਉਂਦਾ ਅਤੇ ਇਥੇ ਕੇਵਲ ਮੈਂਸਜ ਕਰਕੇ ਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਿਸ ਉਪਰੰਤ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਾਜ ਭਰ ਵਿਚ ਸ਼ੁਰੂ ਹੋਈ ਇਹ ਮੁਹਿੰਮ ਜ਼ਿਲ੍ਹੇ ਵਿਚ ਵੀ ਜੰਗੀ ਪੱਧਰ ’ਤੇ ਜਾਰੀ ਹੈ।                  ਇਸ ਮੌਕੇ ਉਪ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਵਾਧੂ ਚਾਰਜ ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ ਮਾਨਵਜੀਤ ਸਿੰਘ , ਐਸ.ਐਚ.ਓ ਥਾਣਾ ਸਿਟੀ-1 ਬਲਜੀਤ ਸਿੰਘ, ਐਸ.ਐਚ.ਓ ਸੰਦੌੜ ਗਗਨਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ । Read more »

ਆਦਮਪੁਰ ਵਿਖੇ ਵਾਪਰੀ ਘਟਨਾ ਦਾ ਮਾਮਲਾ ; ਡੀ.ਆਈ.ਜੀ. ਜਲੰਧਰ ਰੇਂਜ ਨੇ ਲਿਆ ਮੌਕੇ ਦਾ ਜਾਇਜ਼ਾ

ਜਲੰਧਰ, 7 ਜੁਲਾਈ :  ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਵੱਲੋਂ ਬੀਤੀ ਰਾਤ ਆਦਮਪੁਰ ਦੇ ਗਾਂਧੀ ਨਗਰ ਵਿਖੇ ਵਾਪਰੀ ਅੱਗ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ... Read more »

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਂਗਰਸ ਸਰਕਾਰ ਵੱਲੋਂ ਭਾਖੜਾ ਡੈਮ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਤਾਇਨਾਤ ਕਰਨ ਦੇ... Read more »

ਪੰਜਾਬ ਸਰਕਾਰ ਨੇ ਡਾ. ਅਨਿਲ ਕੰਬੋਜ਼ ਦੇ ਇਲਾਜ ਲਈ ਡੀ.ਐਮ.ਸੀ ਦੇ ਪ੍ਰਫੈਸਰ ਡਾ. ਪ੍ਰਸ਼ੋਤਮ ਗੋਤਮ ਨੂੰ ਮੈਡੀਸਿਟੀ ਹਸਪਤਾਲ ਮੋਗਾ ਭੇਜਿਆ

ਮੋਗਾ, 7 ਜੁਲਾਈ             ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ਼ ਦੇ ਗੋਲੀਆ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚਲ ਰਹੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੇ... Read more »