ਟਿਵਾਣਾ ਚੌਂਕ ਤੋਂ ਸੋਮਵਾਰ ਦੀ ਮੰਡੀ ਤੱਕ ਮਾਡਲ ਟਾਊਨ ਡਰੇਨ ‘ਤੇ ਚੱਲਣਗੇ ਦੋ-ਪਹੀਆਂ ਤੇ ਹਲਕੇ ਵਾਹਨ; ਟਰੈਫ਼ਿਕ ਸਮੱਸਿਆ ਤੋਂ ਮਿਲੇਗੀ ਨਿਜਾਤ : ਡਾ. ਬਲਬੀਰ ਸਿੰਘ

ਪਟਿਆਲਾ, 7 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮਾਡਲ ਟਾਊਨ ਡਰੇਨ ਦਾ ਦੌਰਾ ਕਰਕੇ ਇਸ ਖੇਤਰ ਦੀ ਟਰੈਫ਼ਿਕ ਦੀ ਸਮੱਸਿਆ ਹੱਲ ਕਰਨ ਲਈ ਭਾਦਸੋਂ ਰੋਡ ਟਿਵਾਣਾ ਚੌਂਕ ਤੋਂ ਦੀਪ ਤੇ ਵਿਕਾਸ ਨਗਰ ਸੋਮਵਾਰ ਦੀ ਮੰਡੀ ਤੱਕ ਡਰੇਨ ‘ਤੇ ਦੋ ਪਹੀਆਂ ਤੇ ਹਲਕੇ ਵਾਹਨ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਡਰੇਨ ‘ਤੇ ਬਣੀਆਂ ਬਰਸਾਤੀ ਪਾਣੀ ਦੀਆਂ ਹੋਦੀਆਂ ਦੀ ਸਫ਼ਾਈ ਤੇ ਸੁਰੱਖਿਆ ਲਈ ਹੋਦੀਆਂ ਦੇ ਆਲੇ-ਦੁਆਲੇ ਗਰਿੱਲ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਡੇਅਰੀ ਮਾਲਕਾਂ ਨੂੰ ਮਾਡਲ ਟਾਊਨ ਡਰੇਨ ਵਿੱਚ ਗੋਹਾ-ਕੂੜਾ ਨਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਗਭਗ ਦੋ ਸਾਲ ਪਹਿਲਾ 25.60 ਕਰੋੜ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਡਰੇਨ ਨੂੰ ਕਵਰ ਕੀਤਾ ਗਿਆ ਸੀ, ਜਿਸ ਨਾਲ ਇਸ ਖੇਤਰ ਦੀ ਨੁਹਾਰ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਭਾਦਸੋਂ ਰੋਡ ਦੇ ਦਰਜਨਾਂ  ਕਲੋਨੀਆਂ ਸਮੇਤ ਸਿਊਣਾ ਤੇ ਹੋਰ ਪਿੰਡਾਂ ਨੂੰ ਰਸਤਾ ਜਾਣ ਕਰਕੇ ਟਿਵਾਣਾ ਚੌਂਕ ‘ਤੇ ਸਵੇਰ ਤੇ ਸ਼ਾਮ ਸਮੇਂ ਟਰੈਫ਼ਿਕ ਦੀ ਵੱਡੀ ਸਮੱਸਿਆ ਰਹਿੰਦੀ ਹੈ ਜਿਸ ਨੂੰ ਹੱਲ ਕਰਨ ਲਈ ਟਿਵਾਣਾ ਚੌਂਕ ਤੋਂ ਸੋਮਵਾਰ ਦੀ ਮੰਡੀ ਤੱਕ ਡਰੇਨ ‘ਤੇ ਦੋ ਪਹੀਆਂ ਤੇ ਹਲਕੇ ਵਾਹਨ ਚਲਾਏ ਜਾਣ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦਾ ਮੁੱਖ ਕੰਮ ਬਰਸਾਤੀ ਪਾਣੀ ਦੀ ਨਿਕਾਸੀ ਦਾ ਹੈ ਪਰ ਕੁਝ ਡੇਅਰੀ ਮਾਲਕਾਂ ਵੱਲੋਂ ਇਸ ਵਿੱਚ ਗੋਹਾ-ਕੂੜਾ ਪਾਇਆ ਜਾ ਰਿਹਾ ਹੈ ਜੋ ਕਿ ਡਰੇਨ ਨੂੰ ਚੋਕ ਕਰ ਦੇਵੇਗਾ ਤੇ ਕਰੋੜਾਂ ਰੁਪਏ ਨਾਲ ਕਵਰ ਕੀਤੀ ਡਰੇਨ ਨੂੰ ਦੁਬਾਰਾ ਪੁੱਟ ਕੇ ਸਾਫ਼ ਕਰਨਾ ਬਹੁਤ ਮੁਸ਼ਕਲ ਹੈ, ਇਸ ਲਈ ਡੇਅਰੀ ਮਾਲਕ ਗੋਹਾ-ਕੂੜਾ ਡਰੇਨ ਵਿੱਚ ਨਾ ਪਾਉਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਰੇਨ ਦੇ ਆਲੇ ਦੁਆਲੇ ਪਟਿਆਲਾ ਸ਼ਹਿਰ ਅਧੀਨ ਆਉਂਦੇ ਹਸਨਪੁਰ, ਸਿਉਣਾ, ਝਿਲ, ਰਣਜੀਤ ਨਗਰ, ਵਿਕਾਸ ਨਗਰ, ਦੀਪ ਨਗਰ, ਆਨੰਦ ਨਗਰ, ਏਕਤਾ ਵਿਹਾਰ, ਪ੍ਰੇਮ ਨਗਰ, ਅਬਲੋਵਾਲ, ਆਦਰਸ਼ ਕਾਲੋਨੀ, ਸਰਾਭਾ ਨਗਰ, ਬਾਬੂ ਸਿੰਘ ਕਾਲੌਨੀ ਆਦਿ ਸਾਹਿਰੀ ਕਾਲੋਨੀਆਂ ਵਸਦੀਆਂ ਹਨ, ਇੱਥੋਂ ਦੇ ਵਸਨੀਕਾਂ ਨੂੰ ਇਸ ਡਰੇਨ ਦੇ ਵਿਕਸਤ ਹੋਣ ਨਾਲ ਵੱਡਾ ਲਾਭ ਮਿਲਿਆ ਹੈ। Read more »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਸੂਹਾ-ਹਾਜੀਪੁਰ ਮਾਰਗ ‘ਤੇ ਹੋਏ ਸੜਕ ਹਾਦਸੇ ‘ਤੇ ਡੂੰਘਾ ਦੁੱਖ ਜਤਾਇਆ

ਹੁਸ਼ਿਆਰਪੁਰ, 7 ਜੁਲਾਈ :      ਦਸੂਹਾ-ਹਾਜੀਪੁਰ ਸੜਕ ‘ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ ‘ਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਡੂੰਘਾ ਦੁੱਖ ਪ੍ਰਗਟ... Read more »

ਦਸੂਹਾ-ਹਾਜੀਪੁਰ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ‘ਚ 9 ਦੀ ਮੌਤ, 33 ਜ਼ਖ਼ਮੀ

ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ ‘ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਕਾਰ ਵਿਚਾਲੇ ਹੋਏ ਦਰਦਨਾਕ ਸੜਕ ਹਾਦਸੇ ਵਿਚ ਇਕ ਬੱਚੀ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ... Read more »

ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ

ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ... Read more »

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਵਿੱਚ ਹੜ੍ਹ... Read more »

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ... Read more »

ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ 24 ਘੰਟੇ ਸਰਗਰਮ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ) ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਦੀ ਨਵੀਂ ਮਾਈਨਿੰਗ... Read more »

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ... Read more »

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ

ਗੁਰਦਾਸਪੁਰ, 6 ਜੁਲਾਈ (      ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਯਤਨ ਕਰਕੇ ਗੁਰਦਾਸਪੁਰ ਵਿੱਚ ਜ਼ਿਲ੍ਹਾ ਹਸਪਤਾਲ ਅਤੇ ਪੁਰਾਣੇ ਸਿਵਲ ਹਸਪਤਾਲ ਦੀ ਨੁਹਾਰ ਬਦਲ... Read more »

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ 

ਫਰੀਦਕੋਟ 7 ਜੁਲਾਈ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ... Read more »