ਮਾਲੇਰਕੋਟਲਾ 29 ਜਨਵਰੀ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ,ਡੀ.ਡੀ.ਪੀ.ਓ ਰਿੰਪੀ ਗਰਗ, ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ,ਬੀ.ਡੀ.ਪੀ.ਓ ਜਗਰਾਜ ਸਿੰਘ ,ਬੀ.ਡੀ.ਪੀ.ਓ ਗੁਰਮੀਤ ਸਿੰਘ,ਜੂਨੀਅਰ ਇੰਜੀਨੀਅਰ ਜਿੰਮੀ ਖਾਨ, ਵਰਕਸ ਮੈਨੇਜਰ ਮਗਨਰੇਗਾ ਰਜਤ ਸਿੰਗਲਾ, ਏ.ਪੀ.ਓ ਅਮਰਜੀਤ ਸਿੰਘ, ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਲਈ ਆਖਿਆ । ਪ੍ਰਗਤੀ ਦਾ ਜਾਇਜਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ Read more »
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ... Read more »
ਮਾਨਸਾ, 29 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਜ਼ਿਲ੍ਹਾ ਮਾਨਸਾ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ... Read more »
ਅੰਮ੍ਰਿਤਸਰ 29 ਜਨਵਰੀ 2025– ਸ਼੍ਰੀ ਏ.ਐੱਸ.ਰਾਏ ਏ.ਡੀ.ਜੀ.ਪੀ. ਟ੍ਰੈਫਿਕ,ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ... Read more »
ਹੁਸ਼ਿਆਰਪੁਰ, 29 ਜਨਵਰੀ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ... Read more »
ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ... Read more »
ਮਾਨਸਾ, 29 ਜਨਵਰੀ :ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ... Read more »
ਲੁਧਿਆਣਾ, 29 ਜਨਵਰੀ (000) – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ‘ਤੇ ਮੌਕੇ ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਹਰੇਕ ਮਰੀਜ਼ ਨਾਲ ਵੱਖਰੇ—ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਜ਼ਾਇਜਾ ਲਿਆ ਗਿਆ । ਇਸ ਮੌਕੇ ਤੇ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਤਾਇਨਾਤ ਡਾਕਟਰਾਂ ਨੂੰ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਡਾਕਟਰੀ ਇਲਾਜ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਦਾ ਹਰ ਸੰਭਵ ਯਤਨ ਤੁਰੰਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏੇ। ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇ਼ਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ ਅਤੇ ਉਥੇ ਬਣ ਰਹੇ ਖਾਣੇ ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ। ਇਸ ਤੋਂ ਇਲਾਵਾ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਵਿੱਚ ਵੱਖ—ਵੱਖ ਹਵਾਲਾਤੀਆਂ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਬੰਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਪੁਛਿੱਆ ਗਿਆ । ਇਸ ਮੌਕੇ ਸੈਸ਼ਨ ਜੱਜ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਬੰਦੀ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨੂੰ ਮਿਲ ਰਹੀ ਮੈਡੀਕਲ ਸਹੂਲਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ । ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ । ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀ ਹਰਵਿੰਦਰ ਸਿੰਘ, ਅਡੀਸ਼ਨਲ ਚੀਡ ਜ਼ੂਡੀਸਿ਼ਅਲ ਮੈਜਿਸਟਰੇਟ, ਲੁਧਿਆਣਾ ਸ੍ਰੀਮਤੀ ਪ੍ਰੀਤੀ ਸੁਖੀਜਾ, ਚੀਫ, ਲੀਗਲ ਏਡ ਡਿਫੈਂਸ ਕੌਂਸਲ ਲੁਧਿਆਣਾ ਵਰਿੰਦਰਜੀਤ ਸਿੰਘ ਰੰਧਾਵਾ ਵੀ ਜ਼ਿਲ੍ਹਾ ਤੇ ਸੈਸ਼ਨ ਜੱਜ ਨਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। Read more »
ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ... Read more »
ਬਟਾਲਾ, 29 ਜਨਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ... Read more »