ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ... Read more »

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ... Read more »

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ। Read more »

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 24 ਜਨਵਰੀ:        ਪੰਜਾਬ ਸਰਕਾਰ ਵੱਲੋਂ... Read more »

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ... Read more »

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ)... Read more »

ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼

ਬਟਾਲਾ, 24 ਜਨਵਰੀ ( ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਚੱਲਦਿਆਂ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਪ੍ਰਮੁੱਖ ਹੋਟਲ ਐਲਪਾਈਨ ਨੂੰ ਫਰੀਜ਼ ਕਰ... Read more »

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ... Read more »

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ ਆਰ ਸਿਫੇਟ , ਲੁਧਿਆਣਾ ਦੇ ਮਾਰਗਦਰਸ਼ਨ ਹੇਠ ਡਾ. ਅਮਿਤ ਨਾਥ ਮੁਖੀ ਖੇਤਰੀ ਕੇਂਦਰ ਸਿਫੇਟ ਅਬੋਹਰ ਨੋਡਲ ਅਫ਼ਸਰ ਅਨੁਸੂਚਿਤ ਜਾਤੀ ਉਪ ਪ੍ਰੋਜੈਕਟ ਦੀ ਅਗਵਾਈ... Read more »

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਬਰਨਾਲਾ, 24 ਜਨਵਰੀ       ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ। ... Read more »