15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

ਲੁਧਿਆਣਾ, 21 ਜਨਵਰੀ (000) – ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ... Read more »

ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

 ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ ‘ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ ‘ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ‘ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ... Read more »

ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ... Read more »

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਬਰਨਾਲਾ, 21 ਜਨਵਰੀ    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।          ਇਸ... Read more »

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ... Read more »

ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਜਨਵਰੀ: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼... Read more »

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ (    ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ... Read more »

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੁਰਦਾਸਪੁਰ, 20 ਜਨਵਰੀ (         ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ ਰੁਪਏ... Read more »

ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ

ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਬੱਸ ਅੱਡੇ ਸਾਹਮਣੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ, ਐਨਐਚ ਡਵੀਜ਼ਨ... Read more »