
ਚੰਡੀਗੜ੍ਹ, 12 ਜੁਲਾਈ:ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕਾਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਐਸ.ਏ.ਐਸ. ਨਗਰ ਵਿਖੇ ਲੋਕ ਨਿਰਮਾਣ... Read more »

ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ... Read more »

ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ... Read more »

ਚੰਡੀਗੜ੍ਹ, 12 ਜੁਲਾਈ:ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ... Read more »

ਮਾਲੇਰਕੋਟਲਾ 12 ਜੁਲਾਈ : ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ... Read more »

ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਫੋਟੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਡੀ ਨਦੀ ‘ਤੇ ਪਿੰਡ ਦੌਲਤਪੁਰ ਵਿਖੇ ਬਣ ਰਹੇ ਪੁਲ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ। Read more »

ਮਹਿਲ ਕਲਾਂ, 12 ਜੁਲਾਈ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ.ਐਮ.ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਅਬਾਦੀ ਦਿਵਸ ਮੌਕੇ ਬਲਾਕ ਦੇ ਵੱਖ... Read more »

ਪਟਿਆਲਾ, 12 ਜੁਲਾਈ : ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ... Read more »

ਫਾਜਿਲਕਾ 12 ਜੁਲਾਈ 2025… ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ ਆਦਮੀ ਕਲੀਨਿਕ ਕਰਨੀਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਮੈਡੀਕਲ ਅਫਸਰ ਡਾਕਟਰ ਸੁਰਭੀ ਗਾਰਗ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। Read more »

ਚੰਡੀਗੜ੍ਹ, 11 ਜੁਲਾਈ:- ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ... Read more »