
ਮਾਲੇਰਕੋਟਲਾ 01 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਹਿਲਾ ਹੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਚੱਲ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ । Read more »

ਮਾਨਸਾ, 01 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ... Read more »

ਬਟਾਲਾ, 1 ਜੁਲਾਈ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ... Read more »

ਮੋਗਾ, 1 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ... Read more »

ਸ੍ਰੀ ਮੁਕਤਸਰ ਸਾਹਿਬ, 01 ਜੁਲਾਈ: ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ... Read more »

ਫਿਰੋਜ਼ਪੁਰ, 1 ਜੁਲਾਈ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਲਈ ਨਿੱਜੀ ਸਕੂਲਾਂ ‘ਚ 25% ਕੋਟੇ ਚੋਂ ਹਿੱਸੇ ਆਉਦੀਂਆਂ ਤੈਅਸ਼ੁਦਾ ਰਾਖਵੀਂਆਂ 5% ਸੀਟਾਂ ਤੋਂ ਮਨਾਫਾ ਖੱਟ ਰਹੇ ਸਕੂਲਾਂ ਦੀ ਪੜਤਾਲ ਕਰਕੇ... Read more »
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ... Read more »
ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ।... Read more »
ਚੰਡੀਗੜ੍ਹ 30 ਜੂਨ 2025 ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ... Read more »
ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000... Read more »