ਪਟਿਆਲਾ 28 ਜੂਨ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ। ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ। ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ। ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ। ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ। ਸ੍ਰੀ ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ। Read more »
ਬਰਨਾਲਾ, 28 ਜੂਨ ਜਲ ਸ਼ਕਤੀ ਅਭਿਆਨ- ਕੈਚ ਦਿ ਰੇਨ ਤਹਿਤ ਦੋ ਮੈਂਬਰੀ ਕੇਂਦਰੀ ਟੀਮ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ... Read more »
ਮੋਗਾ 28 ਜੂਨ ਯੂ.ਜੀ.ਸੀ.-ਨੈੱਟ ਦੀ ਪ੍ਰੀਖਿਆ 29 ਜੂਨ 2025 ਨੂੰ ਜਿਲ੍ਹਾ ਮੋਗਾ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ... Read more »
ਸ੍ਰੀ ਅਨੰਦਪੁਰ ਸਾਹਿਬ 28 ਜੂਨ () ਮੁੱਖ ਮੰਤਰੀ ਸ. ਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾ ਕੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ... Read more »
ਮਾਨਸਾ, 28 ਜੂਨ:ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ... Read more »
ਫ਼ਰੀਦਕੋਟ 28 ਜੂਨ () ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਢਿਲਵਾਂ ਕਲਾਂ ਵਿੱਚ ਨਵੇਂ ਬਾਸਕਟਬਾਲ ਮੈਦਾਨ ਦੀ ਸਥਾਪਨਾ ਕੀਤੀ ਗਈ ਹੈ।... Read more »
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ... Read more »
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ... Read more »
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ... Read more »
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ... Read more »