ਫਰੀਦਕੋਟ 13 ਜੂਨ () ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ... Read more »
ਮਾਲੇਰਕੋਟਲਾ 13 ਜੂਨ – ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ’ਤੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ- ਬਿੰਨ ਪਾਲਣਾ ਤਾਂ ਹੀ ਸੰਭਵ ਹੈ ਜੇਕਰ ਹੁਣ ਤੋਂ ਹੀ ਸਾਰੇ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣਾ ਕਾਰਜ ਯੋਜਨਾਬੰਦ ਤਰੀਕੇ ਨਾਲ ਕਰਨ। ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡਾਂ ਦਾ ਵਾਤਾਵਰਨ ਸਵੱਛ ਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੇ ਮੁਢ ਵਜੋਂ ਜਾਣੀਆਂ ਜਾਂਦੀਆ ਹਨ ਅਤੇ ਸਮਾਜ ਨੂੰ ਸਿਹਤਮੰਦ ਰੱਖਣ ਵਿੱਚ ਪੰਚਾਇਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ । ਉਹਨਾਂ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਮਨਦੀਪ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਦੀਪ ਕੌਰ, ਫੰਕਸਨ ਮੈਨੇਜਰ ਪਰਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ ਤੋਂ ਇਲਾਵਾ ਵੱਧ- ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Read more »
ਗੁਰਦਾਸਪੁਰ, 13 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ `ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਦਲ-ਦਲ ਵਿੱਚ... Read more »
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ... Read more »
ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ... Read more »
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ... Read more »
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ... Read more »
ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ... Read more »
ਮਹਿਲ ਕਲਾਂ, 13 ਜੂਨਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ... Read more »
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ ‘ਤੇ ਜਾਰੀ ਹੈ। ਡਰੱਗ ਕੰਟਰੋਲ... Read more »
