ਨਸ਼ਾ ਛੁਡਾਊ ਅਤੇ ਹੁਨਰ ਵਿਕਾਸ ਲਈ ਸੈਂਟਰ ਆਫ਼ ਐਕਸੀਲੈਂਸ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ :- ਸਿਹਤ ਮੰਤਰੀ

ਲੁਧਿਆਣਾ, 6 ਜੂਨ, 2025 : ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤੀ ਨਾਲ ਕੰਮ ਕਰਨ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ... Read more »

ਈਦ-ਉਲ-ਜ਼ੂਹਾ  ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਵਿਧਾਇਕ ਮਾਲੇਰਕੋਟਲਾ ਨੇ ਦਿੱਤੀ ਈਦ ਦੀ ਵਧਾਈ

ਮਾਲੇਰਕੋਟਲਾ, 07 ਜੂਨ                 ਮਾਲੇਰਕੋਟਲਾ ਵਿਖੇ ਅੱਜ ਈਦ-ਉਲ- ਜ਼ੂਹਾ (ਬਕਰੀਦ) ਦੀ ਨਮਾਜ਼ ਬੜੀ ਅਕੀਦਤ ਅਤੇ ਸਰਧਾ ਨਾਲ ਅਦਾ ਕੀਤੀ ਗਈ। ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਮੁਖਾਤਬ ਕਰਦਿਆਂ ਈਦ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ।                ਵਿਧਾਇਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਈਦ-ਉਲ- ਜ਼ੂਹਾ ਸਿਰਫ਼ ਤਿਉਹਾਰ ਨਹੀਂ, ਸਗੋਂ ਇਹ ਇਮਾਨ, ਭਰੋਸੇ, ਸਮਰਪਣ, ਤਿਆਗ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਹਜ਼ਰਤ ਇਬਰਾਹੀਮ (ਅਲੇਹਿ ਸਲਾਮ) ਦੇ ਤਿਆਗ ਅਤੇ ਅਕੀਦਤ ਦੀ ਯਾਦ ਦਿਲਾਉਂਦਾ ਹੈ, ਜੋ ਸਾਡੀ ਰੂਹਾਨੀ ਮੀਰਾਸ ਦਾ ਅਹਿਮ ਹਿੱਸਾ ਹੈ।             ਡਾ. ਜਮੀਲ ਉਰ ਰਹਿਮਾਨ ਨੇ ਇਸ ਮੌਕੇ ‘ਰੰਗਲਾ ਪੰਜਾਬ’ ਦੀ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯਤਨਾਂ ਨੂੰ ਸਰਾਹੁੰਦੇ ਹੋਏ ਪੰਜਾਬ ਅਤੇ ਮਾਲੇਰਕੋਟਲਾ ਵਾਸੀਆਂ ਨੂੰ ਮੁੱਖ ਮੰਤਰੀ ਵੱਲੋਂ ਵੀ ਵਧਾਈਆਂ ਦਿੱਤੀਆਂ। ਉਨ੍ਹਾਂ ਪੰਜਾਬ,ਪੰਜਾਬੀਅਤ ਦੀ ਖੁਸ਼ਹਾਲੀ,ਤਰੱਕੀ,ਸਾਂਝੀ ਸੋਚ ਅਤੇ ਆਪਸੀ ਭਾਈਚਾਰੇ ਦੇ ਮਜ਼ਬੂਤ ਬਣੇ ਰਹਿਣ ਲਈ ਦੁਆ ਕੀਤੀ। ਵਿਧਾਇਕ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਹੀ ਭਾਈਚਾਰੇ,ਪਿਆਰ ਅਤੇ ਇੱਕਜੁੱਟਤਾ ਦੀ ਧਰਤੀ ਰਹੀ ਹੈ। ਇਥੇ ਹਰ ਧਰਮ, ਜਾਤ ਅਤੇ ਭਾਸ਼ਾ ਦੇ ਲੋਕ ਪਿਆਰ ਅਤੇ ਇੱਤਫਾਕ ਨਾਲ ਰਹਿੰਦੇ ਹਨ, ਜੋ ਇਸ ਥਾਂ ਦੀ ਸਭਿਆਚਾਰਕ ਵਿਲੱਖਣਤਾ ਅਤੇ ਸੋਹਣੀ ਵਿਰਾਸਤ ਨੂੰ ਦਰਸਾਉਂਦੇ ਹਨ।              ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ ਸਾਹਿਬ ਨੇ ਵੀ ਨਮਾਜ਼ ਦੀ ਅਗਵਾਈ ਕਰਦਿਆਂ ਆਪਣੇ ਖ਼ੁਤਬੇ ਰਾਹੀਂ ਅਮਨ-ਸੁਖ, ਭਾਈਚਾਰੇ ਅਤੇ ਰਿਆਸਤ ਦੀ ਖੁਸ਼ਹਾਲੀ ਲਈ ਦੁਆ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਸਮੇਂ ਵਿੱਚ ਰਹਿ ਰਹੇ ਹਾਂ ਜਿਥੇ ਭਾਈਚਾਰੇ, ਅਮਨ ਅਤੇ ਇਨਸਾਨੀਅਤ ਦੀ ਲੋੜ ਹੋਰ ਵੀ ਵੱਧ ਗਈ ਹੈ। ਈਦ-ਉਲ-ਜੁਹਾ ਸਾਨੂੰ ਇਹ ਸੁਨੇਹਾ ਦਿੰਦਾ ਹੈ ਕਿ ਇਨਸਾਨੀਅਤ ਦੀ ਭਲਾਈ ਲਈ ਤਿਆਗ ਦੇ ਰਾਹੀਂ ਹੀ ਅਸਲੀ ਖੁਸ਼ੀ ਮਿਲਦੀ ਹੈ।                       ਇਸ ਮੌਕੇ ਇਲਾਕੇ ਦੇ ਹਜ਼ਾਰਾਂ ਲੋਕ, ਸਮਾਜ ਸੇਵਕ, ਧਾਰਮਿਕ ਆਗੂ, ਪੰਚਾਇਤੀ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਮਾਜ਼ ਵਿਚ ਭਾਗ ਲਿਆ। ਸਾਰੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਅਸੀਂ ਧਰਮਾਂ, ਜਾਤੀਆਂ ਜਾਂ ਭਾਸ਼ਾਵਾਂ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦੀ ਇਜ਼ਤ ਕਰੀਏ ਅਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਭਾਈਚਾਰੇ ਦੀ ਮਿਸਾਲ ਬਣਾਈਏ ।         ਇਸ ਮੌਕੇ ਵੱਡੀ ਈਦ ਗਾਹ ਦੇ ਪ੍ਰਧਾਨ ਮੁਹੰਮਦ ਨਜ਼ੀਰ,ਜਰਨਲ ਸਕੱਤਰ ਡਾਕਟਰ ਅਬਦੁਲ ਗੁਫਾਰ, ਅਬਦੁੱਲ ਲਤੀਫ ਪੱਪੂ, ਮੂਨਿਸ ਰਹਿਮਾਨ, ਕੈਸ਼ੀਅਰ ਨਸੀਮ ਉਰ ਰਹਿਮਾਨ... Read more »

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਮੋਗਾ, 07 ਜੂਨ: ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ... Read more »

ਅਹਿਮਦਗੜ੍ਹ ਦੇ ਪਿੰਡਾਂ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ “ਵਿਕਸਿਤ ਖੇਤੀ ਸੰਕਲਪ ਅਭਿਆਨ” ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

ਅਹਿਮਦਗੜ੍ਹ /ਮਾਲੇਰਕੋਟਲਾ 7 ਜੂਨ :               ਕਿਸਾਨਾਂ ਨੂੰ ਸਮਰੱਥ ਬਣਾਉਣ ਅਤੇ ਸਰਕਾਰੀ ਭਲਾਈ ਯੋਜਨਾਵਾਂ ਬਾਰੇ ਉਨ੍ਹਾਂ ਦੀ ਜਾਣਕਾਰੀ ਵਧਾਉਣ ਦੇ ਉਦੇਸ਼ ਨਾਲ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਵਾਢੀ ਤੋਂ ਬਾਅਦ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾ (ICAR-CIPHET) ਲੁਧਿਆਣਾ ਇਕਾਕੀ ਅਤੇ ਭਾਰਤੀ ਮਿਲਟਸ ਖੋਜ ਸੰਸਥਾ (IIMR) ਦੀ ਸਾਂਝੀ ਟੀਮ ਐਲ-6 ਵਲੋਂ ਅਹਿਮਦਗੜ੍ਹ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ “ਵਿਕਸਿਤ ਖੇਤੀ ਸੰਕਲਪ ਅਭਿਆਨ” ਤਹਿਤ ਵਿਸੇ਼ਸ ਮੁਹਿੰਮ ਉਲੀਕੀ ਗਈ ਹੈ  । ਇਸ ਮੁਹਿੰਮ... Read more »

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ ਵੀ ਕਿਸਾਨ ਜਾਗਰੂਕਤਾ ਪ੍ਰੋਗਰਾਮ ਜਾਰੀ

ਅਬੋਹਰ 7 ਜੂਨ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ, ਕ੍ਰਿਸ਼ੀ ਵਿਗਿਆਨ ਕੇਂਦਰ  ਫਾਜ਼ਿਲਕਾ ਦੀ ਟੀਮ ਨੇ  ਆਈ ਸੀ ਏ ਆਰ ਸੀਫੇਟ , ਰਾਜ ਖੇਤੀਬਾੜੀ ਵਿਭਾਗ, ਇਫਕੋ, ਆਤਮਾ ਅਤੇ ਆਰ. ਜੀ. ਆਰ... Read more »

ਕਮਿਸ਼ਨਰ ਨਗਰ ਨਿਗਮ ਨੇ ਪਾਇਲਟ ਪ੍ਰੋਜੈਕਟ ਵਾਲੇ ਪੰਜ ਕੌਂਸਲਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 7 ਜੂਨ :       ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਪੰਜ ਵਾਰਡਾਂ ਵਿਚ ਸੋਰਸ ਸੈਗਰੀਗੇਸ਼ਨ ਨੂੰ ਲੈ ਕੇ ਇਕ ਪਾਇਲਟ ਪ੍ਰੋਜੈਕਟ ਦੀ... Read more »

ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ’ਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਕੀਤੇ ਪੁਖ਼ਤਾ ਪ੍ਰਬੰਧ

ਜਲੰਧਰ, 7 ਜੂਨ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਵਿਧਾਨ ਸਭਾ ਉਪ ਚੋਣਾਂ 2025 (64-ਲੁਧਿਆਣਾ ਪੱਛਮੀ) ਵਿੱਚ ਕਾਲੇ ਧਨ ਦੀ ਵਰਤੋਂ ਨੂੰ ਰੋਕਣ... Read more »

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਨਿਹਾਲ ਸਿੰਘ ਵਾਲਾ ਦਾ ਦੌਰਾ, ਨਸ਼ਾ ਛੱਡਣ ਵਾਲੇ ਮਰੀਜਾਂ ਤੋਂ ਸਿਹਤ ਸੇਵਾਵਾਂ ਬਾਰੇ ਪੁਛਿਆ

ਮੋਗਾ, 7 ਜੂਨ,ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਉਣ ਲਈ ਨਸ਼ਾ... Read more »

ਪੰਜਾਬ ਸਰਕਾਰ ਦੀ ਪਹਿਲ ਨਾਲ ਧੀਆਂ ਨੂੰ ਮਿਲੀ ਨਵੀਂ ਉਡਾਨ : ਕਰਮਜੀਤ ਕੌਰ

ਹੁਸ਼ਿਆਰਪੁਰ, 6 ਜੂਨ:      ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹੋਰ ਸਸ਼ਕਤ, ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ... Read more »

ਵਾਤਾਵਰਣ ਨੂੰ ਸੰਭਾਲ ਕੇ ਰੱਖਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼-ਵਣ ਮੰਡਲ ਅਫ਼ਸਰ

ਵਣ ਵਿਭਾਗ ਮਾਨਸਾ ਨੇ ਵੱਖ–ਵੱਖ ਥਾਵਾਂ *ਤੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਮਾਨਸਾ, 06 ਜੂਨ :             ਵਿਸ਼ਵ ਵਾਤਾਵਰਣ ਦਿਵਸ fiabQ/ nzdo ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵੱਲੋ ਅਤੇ ਵਾਤਾਵਰਣ ਪ੍ਰੇਮੀਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ।ਇਸੇ ਲੜੀ... Read more »