ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ

ਚੰਡੀਗੜ੍ਹ, 24 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ... Read more »

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ... Read more »

ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ

ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ।           ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ।           ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।           ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। – Read more »

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸਮੀਖਿਆ, ਸਖਤ ਨਿਰਦੇਸ਼ ਜਾਰੀ

ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ ਜਿਲ੍ਹੇ ਦੇ ਸਮੂਹ ਸਟੇਕਹੋਲਡਰਾਂ... Read more »

ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 24 ਅਪ੍ਰੈਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ... Read more »

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ... Read more »

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ... Read more »

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ:‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ... Read more »

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ... Read more »

ਮੋਗਾ ਪੁਲਿਸ ਵੱਲੋਂ ਸਪਾ ਸੈਟਰਾਂ,ਹੁੱਕਾ ਬਾਰ,ਸੈਲੂਨ,ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਕੀਤੀ

ਮੋਗਾ, 24 ਅਪ੍ਰੈਲ,ਜ਼ਿਲ੍ਹਾ ਮੋਗਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ, ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ, ਸ਼੍ਰੀ ਸਨਦੀਪ ਸਿੰਘ ਐਸ.ਪੀ (ਸਥਾਨਿਕ) ਮੋਗਾ ਦੀ ਅਗਵਾਈ ਵਿੱਚ... Read more »