ਗੜ੍ਹਸ਼ੰਕਰ/ਹੁਸ਼ਿਆਰਪੁਰ, 23 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਆਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਮੁੱਢਲੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਹੁਣ... Read more »
ਚੰਡੀਗੜ੍ਹ, 23 ਅਪਰੈਲ: ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ... Read more »
ਮਾਨਸਾ, 23 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਕਣਕ ਦੀ ਆਮਦ ਵਿੱਚ 60 ਹਜ਼ਾਰ ਮੀਟਰਕ ਟਨ ਦਾ ਵਾਧਾ ਹੋਇਆ ਹੈ। ਮੰਡੀਆਂ ਵਿੱਚ ਜਿੱਥੇ ਕਿਸਾਨਾਂ ਨੂੰ ਸਮੇਂ ਸਿਰ ਲਿਫਟਿੰਗ... Read more »
ਕੋਟਕਪੂਰਾ 23 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਤੋ ਹੋਏ ਹਮਲੇ ਤੇ ਦੁੱਖ ਜਤਾਇਆ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ... Read more »
ਬਰਨਾਲਾ, 23 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ... Read more »
ਮਾਲੇਰਕੋਟਲਾ 23 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨੂੰ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ਵਿੱਚ ਹੁਣ 60 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 54 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 7986.15 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਹੁਣ ਤੱਕ 2 ਲੱਖ 50 ਹਜਾਰ ਕਿਸਾਨ ਮੰਡੀਆਂ ਵਿੱਚ ਆ ਚੁੱਕੇ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤੇ ਖ਼ਰੀਦ ਕਰੇਗੀ।ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ। ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਇਸ ਮੌਕੇ ਪਿੰਡ ਬੁਰਜ ਦੇ ਕਿਸਾਨ ਕਰਮਜੀਤ ਸਿੰਘ ਨੇ ਆਪਣੀ ਜੀਣਸ ਦੀ ਅਦਾਇਗੀ ਦਾ ਮੋਬਾਇਲ ਤੇ ਸਕਰੀਨ ਸ਼ਾਟ ਵੀ ਦਖਾਇਆ । ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਜ਼ਦੂਰਾ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਧਰਤੀ ਉਂਤੇ ਅਸਲ ਦੇਵਤਾ ਮਜ਼ਦੂਰ ਹਨ ਜੋ ਕਿ ਇੰਨੀ ਮਿਹਨਤ ਮੁਸ਼ੱਕਤ ਨਾਲ ਆਪਣਾ ਪਰਿਵਾਰ ਪਾਲਦੇ ਹਨ। ਉਨ੍ਹਾਂ ਮਜ਼ਦੂਰਾਂ ਦਾ ਫਸਲਾਂ ਦੇ ਮੰਡੀਕਰਨ ਵਿੱਚ ਸਹਿਯੋਗ ਲਈ ਧੰਨਵਾਦ ਵੀ ਕੀਤਾ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੀਵਾਈਜ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦਾ ਮਿਹਨਤਤਾਨਾ ਸਿਰਫ 1 ਸਾਲ ਵਿੱਚ ਹੀ 2 ਵਾਰ ਵਧਾਇਆ ਹੈ, ਉਨ੍ਹਾਂ ਕਿਹਾ ਕਿ ਪਹਿਲਾ 1 ਰੁਪਏ 80 ਤੋਂ ਵਧਾ ਕੇ 2 ਰੁਪਏ 21 ਪੈਸੇ ਕੀਤਾ ਤੇ ਵੱਧਦੀ ਮਹਿੰਗਾਈ ਤੇ ਆੜ੍ਹਤੀਆਂ ਦੀ ਮੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਦਲੇਰਾਨਾ ਫੈਸਲਾ ਲਿਆ ਤੇ 43 ਪੈਸੇ ਦਾ ਹੋਰ ਵਾਧਾ ਕਰਦੇ ਹੋਏ ਇਨ੍ਹਾਂ ਦਾ ਰੇਟ 2 ਰੁਪਏ 64 ਪੈਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਲਗਭਗ 10 ਕਰੋੜ ਰੁਪਏ ਦਾ ਲਾਭ ਇਨ੍ਹਾਂ ਮਜ਼ਦੂਰ ਭਾਈਚਾਰੇ ਨੂੰ ਹੋਵੇਗਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ,ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ,ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ, ਐਸ.ਐਸ.ਪੀ.ਗਗਨ ਅਜੀਤ ਸਿੰਘ, ਐਸ.ਪੀ ਸਤਪਾਲ ਸ਼ਰਮਾ, ਐਸ.ਡੀ.ਐਮ. ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ,ਵਿਧਾਇਕ ਮਾਲੇਰਕੋਟਲਾ ਦੀ ਧਰਮਪਤਨੀ ਫਰਿਆਲ ਰਹਿਮਾਨ,ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫ਼ਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ,ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਖੋਸ਼ਲਾ, ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ,ਯਾਸਰ ਅਰਫਾਤ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤਰਸ਼ੇਮ ਸਿੰਘ ਭੂਦਨ, ਡੀ.ਐਸ.ਪੀ. ਕੁਲਬੀਰ ਸਿੰਘ ਵੀ ਮੌਜੂਦ ਸਨ । Read more »
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ... Read more »
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ... Read more »
-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ ਹਿਊਮਨ ਚੇਨ ਮਾਨਸਾ, 23 ਅਪ੍ਰੈਲ: ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ... Read more »
ਮੋਗਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ... Read more »
