ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ”... Read more »

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ... Read more »

ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਗਤੀਵਿਧੀ ਦਿਵਸ ਮਨਾਇਆ

ਫ਼ਾਜ਼ਿਲਕਾ 7 ਅਪ੍ਰੈਲ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖਰੇਖ ਵਿੱਚ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਹਰੇਕ ਸਾਲ 6 ਅਪ੍ਰੈਲ ਨੂੰ ਵਿਸ਼ਵ ਗਤੀਵਿਧੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਗੈਰ—ਸੰਚਾਰੀ ਰੋਗਾਂ ਤੋਂ ਬਚਾਉਣ ਲਈ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਬਾਰੇ ਪ੍ਰੇਰਿਤ ਕਰਨਾ ਹੈ।  ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਵਿੱਚ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਗ਼ੈਰ ਸੰਚਾਰੀ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ। ਉਹਨਾਂ ਦੱਸਿਆ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀ ਜਿੰਦਗੀ ਵਿੱਚ ਸਰੀਰਕ ਗਤੀਵਿਧੀਆਂ ਨੂੰ ਜੋੜ ਲਈਏ ਤਾਂ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਡਾ਼ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਆਦਾਤਰ ਲੋਕ ਸ਼ਰਾਬ ਅਤੇ ਤੰਬਾਕੂ ਪਦਾਰਥਾਂ, ਫੈਟ ਵਾਲੀਆਂ, ਤਲੀਆਂ, ਫਾਸਟ ਫੂਡ, ਮਸਾਲੇਦਾਰ ਚੀਜਾਂ, ਸੋਫਟ ਅਤੇ ਹਾਰਡ ਡਰਿੰਕ, ਤੰਬਾਕੂ ਅਤੇ ਸਿਗਰਟ ਦੀ ਵਰਤੋਂ ਕਰਨ ਨਾਲ ਅਤੇ ਸਰੀਰਕ ਕੰਮ ਨਾ ਕਰਨ ਨਾਲ ਇਸ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ। ਸਾਨੂੰ ਅਤੇ ਆਪਣੇ ਬੱਚਿਆਂ ਨੁੰ ਇਨ੍ਹਾਂ ਚੀਜਾਂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸੰਤੁਲਿਤ ਭੋਜਨ, ਹਰੇ ਪੱਤੇਦਾਰ ਸ਼ਬਜੀਆਂ, ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਭਾਰ ਨੂੰ ਕੰਟਰੋਲ ਵਿੱਚ ਰੱਖਣਾ ਚਾਹੀਦਾ ਹੈ। ਲੂਣ ਅਤੇ ਖੰਡ ਦੀ ਮਾਤਰਾ ਘੱਟ ਲੈਣੀ ਚਾਹੀਦੀ। ਯੋਗਾ ਅਤੇ ਧਿਆਨ ਕਰਕੇ ਮਾਨਸਿਕ ਤਣਾਓ ਨੂੰ ਘੱਟ ਕਰੋ। ਅੱਜ ਦੀ ਜਿੰਦਗੀ ਚ ਮਾਨਸਿਕ ਤਣਾਅ ਨੂੰ ਘਟਾਉਣ ਲਈ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਓ ਅਤੇ ਉਹਨਾ ਨਾਲ ਕੁਝ ਸਮਾਂ ਖੇਡੋ। ਰੋਜਾਨਾ ਘੱਟੋ ਘੱਟ 30 ਮਿੰਟ ਸੈਰ ਅਤੇ ਕਸਰਤ ਕਰਨੀ ਚਾਹੀਦੀ ਹੈ। ਤੰਬਾਕੂਨੋਸ਼ੀ ਅਤੇ ਸ਼ਰਾਬ ਤੋਂ ਪ੍ਰਹੇਜ਼ ਕਰੋ।  ਇਸ ਮੌਕੇ  ਡਾ਼ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਵੀ ਮੌਜੂਦ ਸਨ। Read more »

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ

ਮਾਲੇਰਕੋਟਲਾ 07 ਅਪ੍ਰੈਲ –                                 ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- ਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ ।         ਉਹਨਾਂ ਦੱਸਿਆ ਕਿ ਬਾਕਸਿੰਗ, ਬੈਡਮਿੰਟਨ, ਫੁੱਟਬਾਲ ਅਤੇ ਕ੍ਰਿਕਟ ਦੇ ਟਰਾਇਲ 11 ਅਪ੍ਰੈਲ ਅਤੇ ਕੁਸ਼ਤੀ ਤੇ ਜੂਡੋ 9 ਤੋਂ 12 ਅਪ੍ਰੈਲ ਤੱਕ ਡਾ ਜਾਕਿਰ ਹੁਸੈਨ ਸਟੇਡੀਅਮ ਅਤੇ 9 ਅਪ੍ਰੈਲ ਨੂੰ ਗੱਤਕੇ ਲਈ ਹੌਲੀ ਹਾਰਟ ਕਾਨਵੈਂਟ ਸਕੂਲ, ਮਦੇਵੀ, ਵਾਲੀਬਾਲ ਸ.ਸ.ਸ ਅਮਰਗੜ੍ਹ, ਬਾਕਸਿੰਗ ਲਈ ਫਾਈਟਰਜ ਬਾਕਸਿੰਗ ਕਲੱਬ, ਰੋਹੀੜਾ ਅਤੇ ਹਾਕੀ ਲਈ ਨਨਕਾਣਾ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹੋਣਗੇ।                  ਉਹਨਾਂ ਨੇ ਦਾਖਲੇ ਦੀ ਯੋਗਤਾ ਬਾਰੇ ਦੱਸਿਆ ਕਿ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01-01-2012, ਅੰਡਰ-17 ਲਈ 01-01-2009, ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸਨਾਂ ਵਿਚੋਂ ਕੋਈ ਇਕ ਪੁਜੀਸਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।             ਉਹਨਾਂ ਦੱਸਿਆ ਕਿ ਚੁਣੇ ਗਏ ਡੇ-ਸਕਾਲਰ ਵਿੰਗ ਦੇ ਖਿਡਾਰੀਆਂ ਨੂੰ 125 ਰੁਪਏ ਅਤੇ ਰੈਜ਼ੀਡੈਂਸ਼ਲ ਵਿੰਗ ਦੇ ਖਿਡਾਰੀਆ ਨੂੰ 225 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸਮੈਂਟ, ਅਤੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਮਾਲੇਰਕੋਟਲਾ ਜਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਦਫਤਰ, ਮਾਲੇਰਕੋਟਲਾ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।            ਉਨ੍ਹਾਂ ਹੋਰ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਅਸਲ ਅਧਾਰ ਕਾਰਡ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ Read more »

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 7 ਅਪ੍ਰੈਲ:ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ... Read more »

ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਸ਼ੁਤਰਾਣਾ, 7 ਅਪ੍ਰੈਲ:ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਅੱਜ ਹਲਕੇ ਦੇ ਛੇ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਪ੍ਰਾਇਮਰੀ ਸਕੂਲ ਬਹਿਰ ਜੱਛ, ਸਰਕਾਰੀ ਪ੍ਰਾਇਮਰੀ ਸਕੂਲ ਸਾਗਰਾ, ਤੇਈਪੁਰ,... Read more »

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸਕੂਲਾਂ ’ਚ 30 ਲੱਖ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ

ਚੱਬੇਵਾਲ/ਹੁਸ਼ਿਆਰਪੁਰ, 7 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਚੱਬੇਵਾਲ ਵਿਖੇ ਤਿੰਨ ਸਕੂਲਾਂ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ... Read more »

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ... Read more »

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

ਚੰਡੀਗੜ੍ਹ/ਅਜਨਾਲਾ 7 ਅਪ੍ਰੈਲਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ... Read more »