ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 11 ਮਾਰਚ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।            ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।              ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।           ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।           ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ। Read more »

ਸ਼ਹਿਦ ਦੀਆਂ ਮੱਖੀਆਂ ਪਾਲਣ ਦੇ ਸਹਾਇਕ ਧੰਦੇ ਤੋਂ  ਪ੍ਰਾਪਤ ਕੀਤੀ ਜਾ ਸਕਦੀ ਹੈ ਵਧੀਆ ਆਮਦਨ – ਡਿਪਟੀ ਕਮਿਸ਼ਨਰ

ਤਰਨ ਤਾਰਨ, 11 ਮਾਰਚ ਬਾਗਬਾਨੀ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਨੈਸਨਲ ਬੀ ਐਂਡ ਹਨੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਦੋ ਰੋਜ਼ਾ ਸੈਮੀਨਾਰ ਰੇਡੀਐੱਸ ਬੈਂਕੁਅਟ ਹਾਲ, ਸਰਹਾਲੀ ਰੋਡ ਤਰਨ ਤਾਰਨ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ‘ਚ 6 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 10 ਮਾਰਚ:  ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ 

ਸੰਗਰੂਰ, 10 ਮਾਰਚ : ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਹੁਸ਼ਿਆਰਪੁਰ-ਊਨਾ ਰੋਡ ਦੀ ਤੁਰੰਤ ਰਿਪੇਅਰ ਕਰਵਾਉਣ ਦੀ ਮੰਗ

ਹੁਸ਼ਿਆਰਪੁਰ, 10 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਦੀ ਤਰਸਯੋਗ ਹਾਲਤ ਦਾ ਜਾਇਜ਼ਾ ਲੈਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਾਹਗੀਰਾਂ ਦੀ ਭਾਰੀ ਆਮਦ ਅਤੇ ਸੁਰੱਖਿਅਤ ਆਵਾਜਾਈ ਦੇ... Read more »

ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”

ਸ੍ਰੀ ਮੁਕਤਸਰ ਸਾਹਿਬ 10 ਮਾਰਚ                           ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ... Read more »

ਡਾ ਬਲਜੀਤ ਕੌਰ ਵੱਲੋਂ ਪੰਚਾਇਤਾਂ ਨਾਲ ਬੈਠਕ

ਮਲੋਟ / ਸ੍ਰੀ ਮੁਕਤਸਰ ਸਾਹਿਬ 10 ਮਾਰਚ                          ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ... Read more »

ਚੋਣ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸਕਾਰਾਤਮਕ ਸੋਚ ਅਪਨਾਉਣ ਦਾ ਸੱਦਾ

ਜਲੰਧਰ, 10 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਅੱਜ ਸਥਾਨਕ ਡੀ.ਏ.ਵੀ. ਕਾਲਜ ਵਿਖੇ 87ਵੇਂ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਸਕਾਰਾਮਕ ਸੋਚ ਦੇ... Read more »

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਚੰਡੀਗੜ੍ਹ, 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ... Read more »

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ... Read more »