ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

ਮਾਲੇਰਕੋਟਲਾ 13 ਫਰਵਰੀ :                 ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।                 ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ  ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ Read more »

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 13 ਫਰਵਰੀ:           ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ... Read more »

01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਵੋਟ ਬਣਵਾ ਸਕਦਾ ਹੈ-ਐਸ.ਡੀ.ਐਮ.

ਮਾਨਸਾ, 13 ਫਰਵਰੀ :ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਵੱਲੋਂ ਆਮ ਜਨਤਾ... Read more »

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਹਰਚਰਨ ਸਿੰਘ ਭੁੱਲਲ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤੈਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਿਸ ਦੇ ਗਜ਼ਟਿਡ ਅਫਸਰ ਕਰਨਗੇ।... Read more »

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ  ਢਾਹਿਆ

ਮੋਗਾ, 13 ਫਰਵਰੀ (000) –ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ... Read more »

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਚੰਡੀਗੜ੍ਹ, 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ... Read more »

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 13 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ... Read more »

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 13 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ... Read more »

10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 13 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ... Read more »

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ... Read more »