ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਨੌਜਵਾਨਾਂ ਤੇ  ਸਕੂਲੀ ਬੱਚਿਆਂ ਨੇ ਹਿੱਸਾ ਲਿਆ ਅਤੇ  ਪੰਤਗਬਾਜ਼ੀ  ਨੂੰ ਲੈ ਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਡਿਪਟੀ... Read more »

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ। Read more »

ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਹੁਸ਼ਿਆਰਪੁਰ, 22 ਜਨਵਰੀ:ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ... Read more »

ਮਗਨਰੇਗਾ ਅਧੀਨ ਸੌ ਦਿਨਾਂ ਦਾ ਰੋਜਗਾਰ ਦੇਣ ਵਿੱਚ ਫਤਿਹਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 23 ਜਨਵਰੀ:           ਮਨਰੇਗਾ ਸਕੀਮ ਅਧੀਨ ਮਨਰੇਗਾ ਕਾਮਿਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਜ਼ਿਲ੍ਹੇ ਵਿੱਚ ਸਕੀਮ ਅਧੀਨ... Read more »

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 22 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025 ਨੂੰ ਬਿਹਾਰ ਦੇ ਪਟਨਾ ਵਿੱਚ ਆਯੋਜਿਤ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਹਿੱਸਾ ਲਿਆ।... Read more »

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 22 ਜਨਵਰੀ:                        ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ... Read more »

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ... Read more »

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ... Read more »

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨ ਪਹਿਲਾ  ਲਾਪਤਾ ਬੱਚਾ    ਮਿਲਿਆ ਹੈ,  ਜਿਸਦੀ  ਉਮਰ ਕਰੀਬ  10 ਸਾਲ ਹੈ ਤੇ ਆਪਣਾ ਨਾਮ ਸ਼ੇਰਾ ਵਾਸੀ ਮਦਰਾਸੀ  ਜਿਲ੍ਹਾ ਅੰਮ੍ਰਿਤਸਰ ਵਿਖੇ ਦਾ ਦੱਸ ਰਿਹਾ ਹੈ। ਇਹ ਜਾਣਕਾਰੀ ਡਾ: ਸ਼ਿਵਾਨੀ ਨਾਗਪਾਲ ਜਿਲ੍ਹਾ... Read more »

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਨ ਦੇ ਨਾਲ ਮੁਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ । ਉਨ੍ਹਾਂ ਜ਼ਿਲ੍ਹਾ ਰੋਜਗਾਰ ਅਫ਼ਸਰ... Read more »