ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ... Read more »
ਮਾਲੇਰਕੋਟਲਾ 21 ਜਨਵਰੀ- ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। Read more »
ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ... Read more »
ਪਠਾਨਕੋਟ 21 ਜਨਵਰੀ 2025( ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ... Read more »
ਤਰਨਤਾਰਨ, 21 ਜਨਵਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਆਈ ਟੀ... Read more »
ਮੋਗਾ, 21 ਜਨਵਰੀ (000) – ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ... Read more »
ਨਵਾਂਸ਼ਹਿਰ, 21 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ... Read more »
ਲੁਧਿਆਣਾ, 21 ਜਨਵਰੀ (000) – ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ... Read more »
ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ ‘ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ ‘ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ‘ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। Read more »
ਸ਼੍ਰੀ ਮੁਕਤਸਰ ਸਾਹਿਬ 21 ਜਨਵਰੀ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ... Read more »