
ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੂਬੇ ਵਿੱਚ ਕੇਂਦਰ ਵੱਲੋਂ ਬੀ.ਬੀ.ਐਮ.ਬੀ. ਨੂੰ ਸੀ.ਆਈ.ਐਸ.ਐਫ. ਸੁਰੱਖਿਆ ਮੁਹੱਈਆ ਕਰਵਾਉਣ ਦੇ ਵਿਰੋਧ ਵਿਚ... Read more »

ਮਾਲੇਰਕੋਟਲਾ 11 ਜੁਲਾਈ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ ਭਰ ਦੇ ਨਿੱਜੀ ਅਤੇ ਸਰਕਾਰੀ ਦਫਤਰਾਂ ਸਮੇਤ ਵੱਖ ਵੱਖ ਥਾਵਾਂ ਤੇ ਲਾਰਵੇ ਦਾ ਨਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ.ਰਮਨਦੀਪ ਕੌਰ ਨੇ ਦੱਸਿਆ ਕਿ “ਡਰਾਈ ਡੇਅ ਫਰਾਈ ਡੇਅ ਮੁਹਿੰਮ” ਤਹਿਤ ਵਿਭਾਗ ਦੀਆਂ ਵੱਖ- ਵੱਖ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ ਵਿਭਾਗ ਦੀਆਂ ਟੀਮਾਂ ਨਾਲ ਪੇਂਡੂ ਸਿਹਤ ਅਤੇ ਖੁਰਾਕ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੀ ਫ਼ੀਲਡ ਵਿੱਚ ਕੰਮ ਕੀਤਾ ਜਾ ਰਿਹਾ ਹੈ । ਇਸ ਦੌਰਾਨ ਫ਼ੀਲਡ ਵਿੱਚ ਕੰਮ ਕਰ ਰਹੀਆਂ ਮਲਟੀਪਰਪਜ ਹੈਲਥ ਟੀਮਾਂ ਵੱਲੋਂ ਜਿਲ੍ਹੇ ਦੇ ਕਰੀਬ 7200 ਕੰਟੇਨਰ ਚੈੱਕ ਕੀਤੇ ਗਏ । ਚੈਕਿੰਗ ਦੌਰਾਨ 20 ਵੱਖ- ਵੱਖ ਥਾਵਾਂ ਤੋਂ ਲਾਰਵਾ ਮਿਲਿਆ ਜਿਸਨੂੰ ਤੁਰੰਤ ਨਸ਼ਟ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਵੱਖ ਵੱਖ ਥਾਵਾਂ ਤੇ ਜਾ ਕੇ ਲਾਰਵਾ ਨਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਅਮਲ ਕਰਨ, ਸਾਫ਼ ਸਫ਼ਾਈ ਦਾ ਪੂਰਾ ਖ਼ਿਆਲ ਰੱਖਣ ਅਤੇ ਕਿਤੇ ਵੀ ਵਾਧੂ ਪਾਣੀ ਨਾ ਖੜਨ ਦੇਣ। ਉਹਨਾਂ ਹੋਰ ਕਿਹਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਤੇ ਮੱਛਰ ਕੱਟਣ ਤੋਂ ਬਚਣਾ ਹੀ ਡੇਂਗੂ ਦੀ ਰੋਕਥਾਮ ਲਈ ਪਹਿਲਾ ਕਦਮ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਰ ਮੁਹੰਮਦ, ਮਾਸ ਮੀਡੀਆ ਅਫ਼ਸਰ ਰਣਵੀਰ ਸਿੰਘ ਢੰਡੇ, ਐਨ.ਵੀ.ਬੀ.ਡੀ.ਸੀ.ਪੀ ਵਿੰਗ ਮੀਡੀਆ ਇੰਚਾਰਜ ਰਾਜੇਸ਼ ਰਿਖੀ, ਮੁਹੰਮਦ ਰਾਸ਼ਿਦ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ | Read more »

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਾਲ ਭਿੱਖਿਆ ਦਾ ਖਾਤਮਾ ਕਰਨ ਲਈ ਅੱਜ ਵੱਖ –ਵੱਖ ਥਾਵਾਂ... Read more »

ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ... Read more »

ਪਟਿਆਲਾ, 11 ਜੁਲਾਈ: ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ ਦਫ਼ਤਰਾਂ ਦੇ ਰਿਕਾਰਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਾਲ ਅਦਾਲਤਾਂ ‘ਚ ਸਾਲਾਂ ਤੋਂ... Read more »

ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਸਾਮੀਆਂ... Read more »

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਸਬੰਧੀ ਪਾਲਣਾ ਦੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕਿਰਤ... Read more »

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ... Read more »

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਪਸ਼ੂਆਂ ਪ੍ਰਤੀ ਬੇਰਹਿਮੀ ਦੀ... Read more »

*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼... Read more »