ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਕਢੇ ਗਏ ਨਗਰ ਕੀਰਤਨ ਵਿਚ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਿਰਕਤ

ਫਾਜਿਲਕਾ 1 ਫਰਵਰੀਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਸੰਸਥਾ ਵੱਲੋਂ ਕਢੇ ਗਏ ਨਗਰ ਕੀਰਤਨ ਵਿੱਚ ਫਾਜਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ   ਸ਼ਿਰਕਤ ਕੀਤੀ |ਉਨ੍ਹਾਂ ਸਮੂਹ ਸੰਗਤਾਂ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੂਨਕ/ਲਹਿਰਾ, 01 ਫਰਵਰੀ ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ... Read more »

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਧਰਮਸ਼ਾਲਾ ਦਾ ਨੀਂਹ ਪੱਥਰ ਨੇ ਰੱਖਿਆ

ਕੋਟਕਪੂਰਾ 1 ਫ਼ਰਵਰੀ, 2026 () ਪਿੰਡ ਵਾੜਾ ਦਰਾਕਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਨਵੀਂ ਇਮਾਰਤ ਦੇ ਨਿਰਮਾਣ ਦੇ ਕੰਮ ਦੀ  ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ... Read more »

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਚੰਡੀਗੜ੍ਹ, 31 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਲਈ ਖੇਤੀਬਾੜੀ ਨੂੰ ਵਿਹਾਰਕ ਅਤੇ ਲਾਭਦਾਇਕ ਧੰਦੇ ਵਜੋਂ ਮੁੜ ਸਥਾਪਿਤ ਕਰਨ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ... Read more »

ਗੁਜਰਾਤ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਕੀਤਾ ਦੌਰਾ

ਚੰਡੀਗੜ੍ਹ, 31 ਜਨਵਰੀ:ਵਡੋਦਰਾ ਦੀ ਪਾਰੁਲ ਯੂਨੀਵਰਸਿਟੀ ਤੋਂ ਬੀ.ਐਸ.ਸੀ. ਐਗਰੀਕਲਚਰ (ਆਨਰਜ਼), ਐਮ.ਐਸ.ਸੀ. ਐਗਰੀਕਲਚਰ ਅਤੇ ਬੀ.ਐਸ.ਸੀ. (ਫੂਡ ਟੈਕ) ਦੇ ਵਿਦਿਆਰਥੀਆਂ ਦੀ ਇੱਕ ਟੀਮ ਨੇ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਖਾਸ ਕਰਕੇ ਪੰਜਾਬ ਰਾਜ ਖੇਤੀਬਾੜੀ... Read more »

ਸਪੀਕਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤੁਰੰਤ ਹੱਲ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ 31 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਨੂੰ ਤਰੁੰਤ ਹੱਲ... Read more »

ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ

ਅੰਮ੍ਰਿਤਸਰ, 31 ਜਨਵਰੀ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ... Read more »

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ... Read more »

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ। Read more »