ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ  74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

ਅੰਮ੍ਰਿਤਸਰ, 3  ਜਨਵਰੀ:                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।                ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ  74 ਲੱਖ  ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ।                 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ।                ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ। Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਚੰਡੀਗੜ੍ਹ, 3 ਜਨਵਰੀ                ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ... Read more »

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਚੰਡੀਗੜ੍ਹ, ਦਸੰਬਰ 3ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ... Read more »

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਹੁਸ਼ਿਆਰਪੁਰ, 3 ਜਨਵਰੀ:        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ... Read more »

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) – ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ... Read more »

ਜ਼ਿਲ੍ਹਾ ਤਰਨ ਤਾਰਨ ਵਿਖੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਮਿਤੀ 4 ਜਨਵਰੀ 2026 ਨੂੰ

ਤਰਨ ਤਾਰਨ 3 ਜਨਵਰੀ (       ) – ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ -ਮੈਰਿਟ ਸਕਾਲਰਸ਼ਿਪ ਪ੍ਰੀਖਿਆ ਅਤੇ... Read more »

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ 

ਕੋਟਕਪੂਰਾ 03 ਜਨਵਰੀ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ ‘ਚ ਕਰਵਾਏ ਖੇਡ ਮੁਕਾਬਲੇ 

ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ... Read more »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

ਮਾਨਸਾ, 2 ਜਨਵਰੀਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ... Read more »