ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਫ਼ਰੀਦਕੋਟ, 6 ਨਵੰਬਰ  ()  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ... Read more »

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਚੰਡੀਗੜ੍ਹ, 6 ਨਵੰਬਰ, 2025 – ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ,... Read more »

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ... Read more »

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਚੰਡੀਗੜ੍ਹ, 6 ਨਵੰਬਰ-ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ... Read more »

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

ਪਿੰਡ ਢੱਡਰੀਆਂ, 5 ਨਵੰਬਰ (000) – ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ... Read more »

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ... Read more »

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਠਾਨਕੋਟ, 5 ਨਵੰਬਰ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ... Read more »

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਚੰਡੀਗੜ੍ਹ, 5 ਨਵੰਬਰ :ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼... Read more »

ਡਿਪਟੀ ਕਮਿਸ਼ਨਰ ਨੇ ਖੁਦ ਬੁਝਾਈ ਪੱਖੋਕੇ ਵਿਖੇ ਖੇਤਾਂ ‘ਚ ਲੱਗੀ ਅੱਗ

ਬਰਨਾਲਾ, 5 ਨਵੰਬਰ  ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਪਿਛਲੇ ਹਫ਼ਤੇ ਤੋਂ ਰੋਜ਼ਾਨਾ ਜ਼ਿਲ੍ਹਾ ਬਰਨਾਲਾ... Read more »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ

ਮਲੇਰਕੋਟਲਾ, 5 ਨਵੰਬਰ:           ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਕਰਕੇ ਅੱਜ ਸੀਐਮ ਦੀ ਯੋਗਸ਼ਾਲਾ ਮਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਕੇਸ਼ ਗਰਗ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।         ਰਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਤੇ ਸੇਵਾ ਦਾ ਪਥ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਕਿਉਂਕਿ ਇਹੀ ਸਫਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਜੀਵਨ ਪ੍ਰਬੰਧਨ, ਕਰੀਅਰ ਤੇ ਚੰਗੇ ਆਦਰਸ਼ਾਂ ਬਾਰੇ ਪ੍ਰੇਰਕ ਗੱਲਾਂ ਸਾਂਝੀਆਂ ਕੀਤੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ।         ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੂੰ ਉੱਚ ਆਦਰਸ਼ਾਂ ਨਾਲ ਜੀਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਭ ਤੋਂ ਵੱਡੀ ਸਫਲਤਾ ਦੂਜਿਆਂ ਦੀ ਸੇਵਾ ਕਰਨਾ ਅਤੇ ਮਨੁੱਖਤਾ ਲਈ ਜੀਣਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਆਪਣਾ ਮਨ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਪਿਆਰ, ਦਇਆ ਤੇ ਮਿਹਨਤ ਦਾ ਰਾਹ ਅਪਣਾਉਣ, ਕਿਉਂਕਿ ਇਹੀ ਜੀਵਨ ਦੀ ਅਸਲੀ ਕਮਾਈ ਹੈ।         ਇਸ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਆਰਦਾਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਸਿੱਧਾਂਤਾਂ ਅਨੁਸਾਰ ਸੇਵਾ ਤੇ ਸਮਰਪਣ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ। Read more »