ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ

ਮਾਲੇਰਕੋਟਲਾ, 26 ਫਰਵਰੀ:
                                ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ, ਵਿਕਾਸ ਅਤੇ ਪੰਚਾਇਤ ਵਿਭਾਗ, ਮੋਹਾਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਨਵ-ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਸਥਾਨਕ ਉਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਹੁੰ ਚੁੱਕ ਸਮਾਮਗ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਜਾਵੇਗੀ। 

                             ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਮੈਂਬਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਹੁੰ ਚੁਕਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲੋਕਾਂ ਦੁਆਰਾ ਚੁਣੇ ਗਏ ਜੇਤੂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਮਿਤੀ ਅਤੇ ਸਮੇਂ ਅਨੁਸਾਰ ਸਮਾਗਮ ਵਿੱਚ ਹਾਜ਼ਰੀ ਯਕੀਨੀ ਬਣਾਉਣ।

Leave a Reply

Your email address will not be published. Required fields are marked *