ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *