ਪੰਜਾਬ ਦੇ ਸਕੂਲਾਂ ‘ਚ ਹਫ਼ਤੇ ਦੀਆਂ ਛੁੱਟੀਆਂ, ਸਰਕਾਰ ਨੇ ਕਰ’ਤਾ ਐਲਾਨ

ਪੰਜਾਬ ‘ਚ ਠੰਡ ਅਤੇ ਧੁੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸੰਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।

ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ।

Leave a Reply

Your email address will not be published. Required fields are marked *