ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ, 13 ਮਾਰਚ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ।

ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ ‘ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਸਿੱਧਾ ਆਰਥਿਕ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਮਹਿਲਾਵਾਂ ਦੀ ਭਲਾਈ ਲਈ ਇਹ ਇਤਿਹਾਸਕ ਫ਼ੈਸਲਾ ਕਰਨ ‘ਤੇ ਧੰਨਵਾਦ ਵੀ ਕੀਤਾ।

ਇਸ ਦੌਰਾਨ ਮਹਿਲਾਵਾਂ ਨੇ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ।

Leave a Reply

Your email address will not be published. Required fields are marked *