
ਬਰਨਾਲਾ, 21 ਅਗਸਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਹੁਕਮਾਂ ਅਨੁਸਾਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ।
ਇਸ ਮੌਕੇ ਗੱਲਬਾਤ ਦੌਰਾਨ ਸੀਨੀਅਰ ਸਿਟੀਜਨਜ਼ ਤੋਂ ਰੌਜ਼ਾਨਾ ਜ਼ਿੰਦਗੀ ਵਿੱਚ ਲੋੜਾਂ ਬਾਰੇ ਗੱਲਬਾਤ ਕੀਤੀ ਗਈ।
ਇਸ ਮੌਕੇ ਤੇ ਮਾਨਯੋਗ ਜੱਜ ਸਾਹਿਬ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਨੀਅਰ ਸੀਟੀਜਨਜ਼ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੀਨੀਅਰ ਸਿਟੀਜਨਜ਼ ਨੂੰ ਫ਼ਲ ਵੰਡੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਕਾਨੂੰਨ ਮੁਤਾਬਿਕ ਬਣਦਾ ਹੱਲ ਕਰਨ ਦੀ ਤਸੱਲੀ ਦਿੱਤੀ।