ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ

ਮਾਲੇਰਕੋਟਲਾ 11 ਮਈ  –                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।                
                    ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆਪਣੇ ਪ੍ਰਸ਼ਾਸਨਿਕ ਤਜਰਬੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Leave a Reply

Your email address will not be published. Required fields are marked *